ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਕਰਮਾ ਦਿਵਸ ਮੌਕੇ ਸੂਬੇ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਲੋਕਾਂ ਅਤੇ ਕਿਰਤੀ ਕਾਮਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ਰਾਹੀਂ ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਦੀਆਂ ਸ਼ੁਭਕਾਮਨਾਵਾਂ ਸਾਂਝੀਆਂ ਕਰਦਿਆਂ ਸਾਰਿਆਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਦੀ ਅਰਦਾਸ ਕੀਤੀ।
ਮਿਹਨਤਕਸ਼ ਲੋਕਾਂ ਲਈ ਦਿੱਤਾ ਸੰਦੇਸ਼
ਮੁੱਖ ਮੰਤਰੀ ਨੇ ਆਪਣੀ ਪੋਸਟ ਵਿੱਚ ਲਿਖਿਆ, ”ਕਿਰਤ ਅਤੇ ਨਿਰਮਾਣ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਦੀਆਂ ਸਮੂਹ ਦੇਸ਼-ਵਿਦੇਸ਼ ਵੱਸਦੀਆਂ ਸੰਗਤਾਂ ਅਤੇ ਕਿਰਤੀ ਕਾਮਿਆਂ ਨੂੰ ਲੱਖ-ਲੱਖ ਵਧਾਈਆਂ। ਭਗਵਾਨ ਵਿਸ਼ਵਕਰਮਾ ਜੀ ਸਭ ਦੀ ਮਿਹਨਤ ਨੂੰ ਭਾਗ ਲਾਉਣ ਅਤੇ ਆਪ ਸਭ ਨੂੰ ਤਰੱਕੀਆਂ ਬਖ਼ਸ਼ਣ।”
ਇਸ ਮੌਕੇ ਮੁੱਖ ਮੰਤਰੀ ਨੇ ਮਿਹਨਤ ਅਤੇ ਨਿਰਮਾਣ ਦੇ ਖੇਤਰ ਨਾਲ ਜੁੜੇ ਕਾਮਿਆਂ ਦੀ ਖ਼ੁਸ਼ਹਾਲੀ ਅਤੇ ਉਨ੍ਹਾਂ ਦੀ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ।