ਦੂਰ-ਦੁਰਾਡੇ ਇਲਾਕਿਆਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਮੌਕੇ ਦੇਣ ਤੇ ਚਰਚਾ
ਮੁਲਾਕਾਤ ਦੌਰਾਨ ਇਸ ਗੱਲ ’ਤੇ ਵੀ ਵਿਚਾਰ ਕੀਤਾ ਗਿਆ ਕਿ ਉੱਤਰਾਖੰਡ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਕਿਵੇਂ ਜੋੜਿਆ ਜਾ ਸਕਦਾ ਹੈ। ਖ਼ਾਸ ਤੌਰ ’ਤੇ ਪਹਾੜੀ ਅਤੇ ਦੂਰ-ਦੁਰਾਡੇ ਇਲਾਕਿਆਂ ਵਿੱਚ ਮੌਜੂਦ ਖੇਡ ਪ੍ਰਤਿਭਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕੌਮੀ ਪੱਧਰ ਤੱਕ ਪਹੁੰਚਾਉਣ ਦੇ ਤਰੀਕਿਆਂ ਬਾਰੇ ਗੱਲਬਾਤ ਹੋਈ।
ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਉੱਤਰਾਖੰਡ ਨੂੰ ਖੇਡ ਕੇਂਦਰ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਖਿਡਾਰੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਕੰਮ ਕੀਤਾ ਜਾ ਰਿਹਾ ਹੈ। ਉੱਧਰ, ਹਰਭਜਨ ਸਿੰਘ ਨੇ ਵੀ ਆਪਣੇ ਖੇਡ ਤਜਰਬੇ ਸਾਂਝੇ ਕੀਤੇ ਅਤੇ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਸੁਝਾਅ ਦਿੱਤੇ।