ਇਸ ਮੌਕੇ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਵਾਨ ਸਮੇਤ ਹੋਰ ਆਗੂ ਵੀ ਮੌਜੂਦ ਸਨ। ਸਮਾਗਮ ਦੌਰਾਨ ਭਾਈ ਭਗਵਾਨ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦੇ ਉਦੇਸ਼ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਹਿਨੁਮਾਈ ਅਤੇ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਪਾਰਟੀ ਇਨ੍ਹਾਂ ਟੀਚਿਆਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।