Homeਸਰਕਾਰੀ ਖ਼ਬਰਾਂਪੰਜਾਬ ਸਰਕਾਰਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ...

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ।

ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਸ਼ੇਸ਼ ਮੁੱਖ ਸਕੱਤਰ ਮਤੀ ਰਾਜੀ ਪੀ. ਵਾਸਤਵਾ ਨੇ ਮੰਤਰੀ ਨੂੰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਜਲਦ ਨਿਪਟਾਰਾ ਕੀਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਵਿਚਾਰੇ ਗਏ ਮਾਮਲਿਆਂ ਸਬੰਧੀ ਸਮਾਂਬੱਧ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle