Homeਸਰਕਾਰੀ ਖ਼ਬਰਾਂਪੰਜਾਬ ਸਰਕਾਰਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ...

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

WhatsApp Group Join Now
WhatsApp Channel Join Now

ਚੰਡੀਗੜ੍ਹ: ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ ਲਗਾਤਾਰ ਨਿਗਰਾਨੀ ਲਈ, ਮੁੱਖ ਚੋਣ ਅਫ਼ਸਰ ਪੰਜਾਬ ਮਤੀ ਅਨਿੰਦਿਤਾ ਮਿਤਰਾ ਵੱਲੋਂ ਸੂਬੇ ਦੀਆਂ ਸਾਰੀਆ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਸਥਾਪਤ ਰਾਜ ਪੱਧਰੀ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ ਗਿਆ।

ਇਸ ਮੌਕੇ ਮਤੀ ਮਿਤਰਾ ਵਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਭਾਰਤ ਇਲੈਕਟ੍ਰਾਨਿਕ ਲਿਮਟਿਡ ਦੇ ਅਧਿਕਾਰੀਆਂ ਦੀ ਇਸ ਪ੍ਰਕਿਰਿਆ ਵਿਚ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਫਸਟ ਲੈਵਲ ਚੈਕਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਮਨਦੀਪ ਬਾਂਸਲ, ਜੁਆਇੰਟ ਮੁੱਖ ਚੋਣ ਅਫ਼ਸਰ ਨਵਨੀਤ ਕੌਰ ਬੱਲ, ਜੁਆਇੰਟ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ, ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਅਰਸ਼ਦੀਪ ਸਿੰਘ ਕਲੇਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਸੀ.ਪੀ.ਆਈ.(ਐਮ) ਸੁਨੀਲ ਕੁਮਾਰ ਹਾਜ਼ਰ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle