Homeਸਰਕਾਰੀ ਖ਼ਬਰਾਂਪੰਜਾਬ ਸਰਕਾਰਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ...

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

WhatsApp Group Join Now
WhatsApp Channel Join Now

ਚੰਡੀਗੜ੍ਹ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਸਫ਼ਾਈ ਪੱਖੋਂ ਕੌਮੀ ਪੱਧਰ ‘ਤੇ ਵੱਡੀ ਪਛਾਣ ਬਣਾਉਂਦਿਆਂ ‘ਸਵੱਛ ਸਰਵੇਖਣ 2025-26’ ਵਿੱਚ ਪੰਜਾਬ ਦੇ ਸਭ ਤੋਂ ਬਿਹਤਰੀਨ ਸਵੱਛ ਸ਼ਹਿਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਹੈ। ਇਹ ਮਾਣਮੱਤੀ ਪ੍ਰਾਪਤੀ ਪੰਜਾਬ ਦੇ ਇਤਿਹਾਸਕ ਸ਼ਹਿਰਾਂ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਨੂੰ ਕਾਇਮ ਰੱਖਣ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜਿੱਥੇ ਸਫ਼ਾਈ ਸਿਰਫ਼ ਇੱਕ ਪ੍ਰਸ਼ਾਸਕੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਸ਼ਰਧਾ, ਸਮਰਪਣ ਅਤੇ ਸਮੂਹਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ। 350ਵੇਂ ਸ਼ਹੀਦੀ ਦਿਵਸ ਸਮਾਗਮਾਂ ਦੌਰਾਨ ਕੀਤੇ ਗਏ ਮਿਸਾਲੀ ਪ੍ਰਬੰਧਾਂ ਨੂੰ ਆਧਾਰ ਬਣਾਉਂਦਿਆਂ, ਭਗਵੰਤ ਮਾਨ ਸਰਕਾਰ ਹੁਣ ਸ੍ਰੀ ਅਨੰਦਪੁਰ ਸਾਹਿਬ ਦੇ ਇਸ ਸਫ਼ਾਈ ਮਾਡਲ ਨੂੰ ਸਮੁੱਚੇ ਪੰਜਾਬ ਵਿੱਚ ਲਾਗੂ ਕਰੇਗੀ, ਜਿਸ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਇਨ੍ਹਾਂ ਨੂੰ ਮਾਡਲ ਸ਼ਹਿਰਾਂ ਵਜੋਂ ਵਿਕਸਤ ਕੀਤਾ ਜਾਵੇਗਾ।

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਸਾਥੀਆਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸਫ਼ਾਈ ਸੇਵਕਾਂ ਦੀ ਸਮਰਪਣ ਭਾਵਨਾ ਪੂਰੀ ਤਰ੍ਹਾਂ ਝਲਕਦੀ ਦਿਖਾਈ ਦਿੱਤੀ, ਇਸ ਸਮੇਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਫ਼-ਸੁਥਰੀਆਂ ਗਲੀਆਂ, ਸੁਚਾਰੂ ਸਫ਼ਾਈ ਵਿਵਸਥਾ ਅਤੇ ਬੇਮਿਸਾਲ ਪ੍ਰਬੰਧਾਂ ਦੀ ਗਵਾਹੀ ਭਰੀ।

ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ “ਮਿਸ਼ਨ ਕਲੀਨ ਪੰਜਾਬ” ਤਹਿਤ ਨਗਰ ਕੌਂਸਲ ਅਧਿਕਾਰੀਆਂ, ਸਫ਼ਾਈ ਸੇਵਕਾਂ ਅਤੇ ਸ਼ਹਿਰ ਵਾਸੀਆਂ ਦੀ ਅਣਥੱਕ ਮਿਹਨਤ ਨੂੰ ਦਿੰਦਿਆਂ ਸ. ਬੈਂਸ ਨੇ ਕਿਹਾ, “ਮੁੱਖ ਮੰਤਰੀ ਮਾਨ ਦੇ ਮਾਰਗਦਰਸ਼ਨ ਹੇਠ ਅਸੀਂ ਪੂਰੀ ਲਗਨ ਅਤੇ ਸਮਰਿਪਤ ਭਾਵਨਾ ਨਾਲ ਸੇਵਾ ਨਿਭਾਈ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਨੇ ਸਾਰੀਆਂ ਲਈ ਇੱਕ ਮਿਸਾਲ ਕਾਇਮ ਕੀਤੀ। ਸੂਬੇ ਭਰ ਵਿੱਚ 2000 ਤੋਂ ਵੱਧ ਅਜਿਹੇ ਸਥਾਨਾਂ ਦੀ ਪਛਾਣ ਕੀਤੀ ਗਈ, ਜਿੱਥੇ ਸਭ ਤੋਂ ਵੱਧ ਕੂੜਾ ਦੇ ਢੇਰ ਲੱਗੇ ਹੋਏ ਸਨ ਅਤੇ ਇਨ੍ਹਾਂ ਵਿੱਚੋਂ 1300 ਤੋਂ ਵੱਧ ਥਾਵਾਂ ਨੂੰ ਖ਼ਤਮ ਵੀ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਸਾਰੇ ਪ੍ਰਮੁੱਖ ਸ਼ਹਿਰਾਂ ਵਿੱਚ ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਲਗਾਏ ਜਾਣਗੇ।”

ਸ਼ਹਿਰ ਵਾਸੀਆਂ ਦੇ ਸਹਿਯੋਗ ਅਤੇ ਭਰਪੂਰ ਸਮਰਥਨ ਲਈ ਧੰਨਵਾਦ ਕਰਦਿਆਂ ਸ. ਬੈਂਸ ਨੇ ਕਿਹਾ, “ਸਾਡਾ ਧਿਆਨ ਸਾਡੇ ਸ਼ਹਿਰਾਂ ‘ਤੇ ਹੈ। ਸਾਡਾ ਟੀਚਾ ਪੰਜਾਬ ਦੇ ਸ਼ਹਿਰੀ ਖੇਤਰਾਂ ਨੂੰ ਹੋਰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਰਹਿਣ ਯੋਗ ਬਣਾਉਣਾ ਹੈ। ਸ੍ਰੀ ਅਨੰਦਪੁਰ ਸਾਹਿਬ ਨੂੰ ਮਿਲੀ ਇਸ ਮਾਨਤਾ ਨੇ ਸਾਡੀ ਜ਼ਿੰਮੇਵਾਰੀ ਨੂੰ ਹੋਰ ਵਧਾ ਦਿੱਤਾ ਹੈ।”

ਸਫ਼ਾਈ ਸੇਵਕਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ‘ਤੇ ਚਾਨਣਾ ਪਾਉਂਦਿਆਂ ਸ. ਬੈਂਸ ਨੇ ਦੱਸਿਆ ਕਿ ਸਰਕਾਰ ਨੇ ਆਊਟਸੋਰਸ ਸਫ਼ਾਈ ਸੇਵਕਾਂ ਨੂੰ ਸਿੱਧਾ ਠੇਕੇ ਅਧੀਨ ਲਿਆਂਦਾ ਹੈ, ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਹੈ ਅਤੇ ਠੇਕਾ ਆਧਾਰਿਤ ਸਫ਼ਾਈ ਸਟਾਫ਼ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,520 ਰੁਪਏ ਕਰ ਦਿੱਤਾ ਹੈ, ਜਿਸ ਨਾਲ ਸੂਬੇ ਨੂੰ ਸਾਫ਼ ਰੱਖਣ ਵਾਲਿਆਂ ਲਈ ਨੌਕਰੀ ਦੀ ਸੁਰੱਖਿਆ ਅਤੇ ਮਾਣ-ਸਨਮਾਨ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਮਿਆਂ ਨੂੰ ਸਨਮਾਨਿਤ ਕਰਨ ਅਤੇ ਰੈਗੂਲਰ ਹੋਣ ‘ਤੇ ਨਿਯੁਕਤੀ ਪੱਤਰ ਸੌਂਪਣ ਲਈ ਪਹਿਲਾ ਸਮਾਗਮ ਨੰਗਲ ਵਿਖੇ ਕਰਵਾਇਆ ਗਿਆ ਸੀ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਅਤਿ-ਆਧੁਨਿਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜੋ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਅਤੇ ਸਫ਼ਾਈ ਵਿਵਸਥਾ ਦੀ ਅਸਲ ਸਮੇਂ ਨਿਗਰਾਨੀ ਕਰਨ ਲਈ ਜੀ.ਪੀ.ਐੱਸ. ਰਾਹੀਂ ਹਰ ਗਲੀ ਅਤੇ ਘਰ ਦੀ ਮੈਪਿੰਗ ਕਰਦਾ ਹੈ। ਉਨ੍ਹਾਂ ਕਿਹਾ, “ਅਸੀਂ ਉੱਨਤ ਤਕਨੀਕ ਦੀ ਵਰਤੋਂ ਕਰ ਰਹੇ ਹਾਂ ਅਤੇ ਹੁਣ ਅਸੀਂ ਦੇਖ ਸਕਦੇ ਹਾਂ ਕਿ ਕਿਹੜਾ ਸਫ਼ਾਈ ਸੇਵਕ ਕਿਸ ਗਲੀ ਵਿੱਚ ਪਹੁੰਚਿਆ ਅਤੇ ਕਿਸ ਘਰ ‘ਚੋਂ ਕਦੋਂ ਕੂੜਾ ਇਕੱਠਾ ਕੀਤਾ ਗਿਆ।”

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਅੰਮ੍ਰਿਤਸਰ ਨੂੰ ਸਫ਼ਾਈ ਪੱਖੋਂ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ ਵਰਗੇ ਪਵਿੱਤਰ ਸ਼ਹਿਰਾਂ ਨੂੰ ਰੋਲ ਮਾਡਲ ਸ਼ਹਿਰਾਂ ਵਜੋਂ ਵਿਕਸਤ ਕੀਤਾ ਜਾਵੇਗਾ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਠੰਢ ਦੇ ਬਾਵਜੂਦ ਉਨ੍ਹਾਂ ਵੱਲੋਂ ਕੀਤੀ ਗਈ ਅਣਥੱਕ ਮਿਹਨਤ ਸਦਕਾ ਹੀ ਪੰਜਾਬ ਨੂੰ ਇਹ ਕੌਮੀ ਮਾਨਤਾ ਹਾਸਲ ਹੋਈ ਹੈ। ਸ. ਬੈਂਸ ਨੇ ਕਿਹਾ, “ਇਹ ਇੱਕ ਸਾਂਝੀ ਪ੍ਰਾਪਤੀ ਹੈ ਅਤੇ ਮੈਂ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਹਰ ਸਫ਼ਾਈ ਸੇਵਕ, ਅਧਿਕਾਰੀ ਅਤੇ ਸ਼ਹਿਰ ਵਾਸੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।”

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle