5 ਅਗਸਤ ਨੂੰ ਕੇਜਰੀਵਾਲ ਨੂੰ ਦੇ ਦਿੱਤਾ ਸੀ ਜਵਾਬ
ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ 5 ਅਗਸਤ 2026 ਨੂੰ ਦੁਪਹਿਰ 12 ਵਜੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਚੋਣ ਲੜਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਮੁਤਾਬਕ, ਉਸੇ ਸਮੇਂ ਉਨ੍ਹਾਂ ਨੇ ਆਪਣਾ ਫ਼ੈਸਲਾ ਪਾਰਟੀ ਲੀਡਰਸ਼ਿਪ ਨੂੰ ਦੱਸ ਦਿੱਤਾ ਸੀ।
ਤਿੰਨ ਦਿਨ ਪਹਿਲਾਂ ਵੀ ਆਇਆ ਸੀ ਕੇਜਰੀਵਾਲ ਦਾ ਫ਼ੋਨ
ਉਨ੍ਹਾਂ ਅੱਗੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੁੜ ਫ਼ੋਨ ਕਰਕੇ ਉਨ੍ਹਾਂ ਤੋਂ ਚੋਣ ਨਾ ਲੜਨ ਦੇ ਫ਼ੈਸਲੇ ਬਾਰੇ ਪੁੱਛਿਆ ਸੀ। ਇਸ ਦੌਰਾਨ ਵੀ ਉਨ੍ਹਾਂ ਨੇ ਆਪਣਾ ਪਹਿਲਾਂ ਵਾਲਾ ਫ਼ੈਸਲਾ ਬਰਕਰਾਰ ਰੱਖਣ ਦੀ ਗੱਲ ਕਹੀ।
ਅਨਮੋਲ ਗਗਨ ਮਾਨ ਅਨੁਸਾਰ, ਕੇਜਰੀਵਾਲ ਨੇ ਉਨ੍ਹਾਂ ਨੂੰ ਇਹ ਗੱਲ ਜਨਤਕ ਤੌਰ ’ਤੇ ਸਪੱਸ਼ਟ ਕਰਨ ਲਈ ਕਿਹਾ ਸੀ ਕਿ ਪਾਰਟੀ ਨੇ ਉਨ੍ਹਾਂ ਦੀ ਟਿਕਟ ਨਹੀਂ ਕੱਟੀ, ਬਲਕਿ ਉਨ੍ਹਾਂ ਨੇ ਖ਼ੁਦ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਹੈ।
ਕੇਜਰੀਵਾਲ ਫ਼ੈਸਲੇ ਤੋਂ ਖੁਸ਼ ਨਹੀਂ ਸਨ
ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਚੋਣ ਨਾ ਲੜਨ ਦੇ ਫ਼ੈਸਲੇ ਤੋਂ ਖੁਸ਼ ਨਹੀਂ ਸਨ, ਪਰ ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਤਰ੍ਹਾਂ ਦਾ ਪਾਰਟੀ ਦਬਾਅ ਨਹੀਂ ਸੀ ਅਤੇ ਉਨ੍ਹਾਂ ਨੇ ਆਪਣੀ ਇੱਛਾ ਨਾਲ ਹੀ ਚੋਣ ਨਾ ਲੜਨ ਦਾ ਫ਼ੈਸਲਾ ਲਿਆ ਹੈ।
ਆਪਣੇ ਸੰਦੇਸ਼ ਦੇ ਅਖੀਰ ਵਿੱਚ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪਾਰਟੀ ਲਈ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਹਮੇਸ਼ਾ ਬਣੀਆਂ ਰਹਿਣਗੀਆਂ।