31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਨੂੰ ਮਿਲੇਗੀ ਰਾਹਤ
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਹੁਤ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ 31 ਮਾਰਚ 2026 ਤੱਕ ਦੇ ਬਿੱਲ ਬਕਾਇਆ ਪਏ ਹਨ। ਲੰਮੇ ਸਮੇਂ ਤੱਕ ਬਿੱਲਾਂ ਦਾ ਭੁਗਤਾਨ ਨਾ ਹੋਣ ਕਾਰਨ ਇਨ੍ਹਾਂ ਰਕਮਾਂ ’ਤੇ ਵਿਆਜ ਅਤੇ ਜੁਰਮਾਨਾ ਜੁੜਦਾ ਗਿਆ। ਇਸ ਕਾਰਨ ਕਈ ਖਪਤਕਾਰਾਂ ਲਈ ਪੂਰੀ ਰਕਮ ਅਦਾ ਕਰਨੀ ਮੁਸ਼ਕਲ ਹੋ ਗਈ ਸੀ।
ਸਿਰਫ਼ ਮੂਲ ਰਕਮ ਹੀ ਜਮ੍ਹਾਂ ਕਰਵਾਉਣੀ ਪਵੇਗੀ
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਖਪਤਕਾਰਾਂ ਨੂੰ ਵਿੱਤੀ ਬੋਝ ਤੋਂ ਰਾਹਤ ਦੇਣ ਲਈ ਜੁਰਮਾਨੇ ਅਤੇ ਵਿਆਜ ਦੀ ਰਕਮ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ। OTS ਯੋਜਨਾ ਤਹਿਤ ਯੋਗ ਘਰੇਲੂ ਖਪਤਕਾਰਾਂ ਨੂੰ ਹੁਣ ਆਪਣੇ ਬਕਾਇਆ ਬਿਜਲੀ ਬਿੱਲਾਂ ਦੀ ਸਿਰਫ਼ ਮੂਲ ਰਕਮ ਅਦਾ ਕਰਨੀ ਪਵੇਗੀ। ਇਸ ਤਰ੍ਹਾਂ ਉਨ੍ਹਾਂ ਨੂੰ ਵਿਆਜ ਅਤੇ ਜੁਰਮਾਨੇ ਤੋਂ ਛੋਟ ਮਿਲੇਗੀ।
45 ਦਿਨਾਂ ਅੰਦਰ ਲੈਣਾ ਹੋਵੇਗਾ ਸਕੀਮ ਦਾ ਲਾਭ
ਸਰਕਾਰ ਵੱਲੋਂ ਇਸ ਯੋਜਨਾ ਦਾ ਲਾਭ ਲੈਣ ਲਈ 45 ਦਿਨਾਂ ਦੀ ਮਿਆਦ ਤੈਅ ਕੀਤੀ ਗਈ ਹੈ। ਇਸ ਸਮੇਂ ਦੌਰਾਨ ਬਕਾਇਆ ਬਿਜਲੀ ਬਿੱਲਾਂ ਵਾਲੇ ਘਰੇਲੂ ਖਪਤਕਾਰ OTS ਸਕੀਮ ਤਹਿਤ ਆਪਣੀ ਮੂਲ ਰਕਮ ਦਾ ਭੁਗਤਾਨ ਕਰ ਸਕਣਗੇ। ਇਸ ਯੋਜਨਾ ਦਾ ਉਦੇਸ਼ ਪੁਰਾਣੇ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨਾ ਅਤੇ ਖਪਤਕਾਰਾਂ ਨੂੰ ਵਾਧੂ ਵਿੱਤੀ ਬੋਝ ਤੋਂ ਰਾਹਤ ਦੇਣਾ ਹੈ।