ਦਾਦੀ ਦਾ 8 ਨਵੰਬਰ ਨੂੰ ਹੋਇਆ ਸੀ ਦੇਹਾਂਤ
ਵਕੀਲ ਕਰਮਵੀਰ ਸਿੰਘ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਪਰਿਵਾਰਕ ਰਸਮਾਂ ਅਨੁਸਾਰ 14 ਨਵੰਬਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਣਾ ਹੈ। ਇਸ ਤੋਂ ਅਗਲੇ ਦਿਨ 15 ਨਵੰਬਰ ਨੂੰ ਅਸਥੀਆਂ ਦਾ ਜਲ ਪ੍ਰਵਾਹ ਕੀਤਾ ਜਾਵੇਗਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਹੋਵੇਗਾ।
14 ਤੋਂ 17 ਨਵੰਬਰ ਤੱਕ ਮੰਗੀ ਸੀ ਰਾਹਤ
ਵਕੀਲ ਨੇ ਦੱਸਿਆ ਕਿ ਇਨ੍ਹਾਂ ਪਰਿਵਾਰਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ ਅਤੇ ਸੁਖਮਨਦੀਪ ਸਿੰਘ ਵੱਲੋਂ 14 ਤੋਂ 17 ਨਵੰਬਰ ਤੱਕ ਮਾਨਵੀ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਪਰਿਵਾਰਕ ਪ੍ਰੋਗਰਾਮਾਂ ਤਹਿਤ 17 ਨਵੰਬਰ ਨੂੰ ਭੋਗ ਅਤੇ ਅੰਤਿਮ ਅਰਦਾਸ ਰੱਖੀ ਗਈ ਹੈ।
ਵਕੀਲ ਨੇ ਮਾਮਲੇ ਨੂੰ ਪਰਿਵਾਰਕ ਦੱਸਿਆ
ਕਰਮਵੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਸਿਆਸੀ ਨਹੀਂ, ਸਗੋਂ ਪਰਿਵਾਰਕ ਅਤੇ ਮਾਨਵੀ ਆਧਾਰ ਨਾਲ ਜੁੜਿਆ ਹੋਇਆ ਹੈ। ਅਜਿਹੇ ਦੁੱਖ ਦੇ ਸਮੇਂ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਜ਼ਰੂਰੀ ਹੁੰਦੀ ਹੈ। ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।