Homeਪੰਜਾਬਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਤੇ ਅਕਾਲ ਤਖ਼ਤ ਦੀ ਕਮੇਟੀ...

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਤੇ ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਤੋਂ ਮੰਗਿਆ ਜਵਾਬ

WhatsApp Group Join Now
WhatsApp Channel Join Now
ਅੰਮ੍ਰਿਤਸਰ :- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਤੋਂ ਦੋ ਅਹਿਮ ਸਵਾਲਾਂ ਦੇ ਜਵਾਬ ਮੰਗੇ ਹਨ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਉਹ 18 ਨਵੰਬਰ ਨੂੰ ਸਰਕਾਰ ਦੀ ਪ੍ਰਸਤਾਵਿਤ ਮੀਟਿੰਗ ਵਿੱਚ ਸ਼ਾਮਲ ਹੋ ਕੇ ਸੋਧ ਐਕਟ ਬਾਰੇ ਵਿਚਾਰ ਕਰਨ ਲਈ ਤਿਆਰ ਹੈ, ਪਰ ਇਸ ਤੋਂ ਪਹਿਲਾਂ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲਾਂ ਜਾਰੀ ਕੀਤੇ ਆਦੇਸ਼ਾਂ ਦੀ ਪਾਲਣਾ ਸਬੰਧੀ ਆਪਣੀ ਸਥਿਤੀ ਸਪੱਸ਼ਟ ਕਰਨੀ ਪਵੇਗੀ।

 

13 ਨਵੰਬਰ ਨੂੰ ਭੇਜੇ ਪੱਤਰ ਤੇ ਹੋਈ ਚਰਚਾ

14 ਨਵੰਬਰ ਨੂੰ ਹੋਈ ਮਾਹਰ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਵੱਲੋਂ 13 ਨਵੰਬਰ ਨੂੰ ਭੇਜੇ ਗਏ ਪੱਤਰ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਜਸਟਿਸ (ਸੇਵਾਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ਸ਼ਾਮਲ ਹੋਏ।

ਇਸ ਮੌਕੇ ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ, ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਜਸਕਰਨ ਸਿੰਘ, ਮੀਡੀਆ ਸਲਾਹਕਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਮੌਜੂਦ ਸਨ।

ਸਰਕਾਰ ਤੋਂ ਪੁੱਛੇ ਦੋ ਸਵਾਲ

ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਨੂੰ ਭੇਜੇ ਪੱਤਰ ਵਿੱਚ ਪਹਿਲਾਂ ਪੁੱਛਿਆ ਹੈ ਕਿ ਕੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 29 ਜੂਨ 2026 ਨੂੰ ਜਾਰੀ ਕੀਤੇ ਆਦੇਸ਼ਾਂ ਦੀ ਪਾਲਣਾ ਲਈ ਹੁਣ ਤੱਕ ਕੋਈ ਕਾਰਵਾਈ ਕੀਤੀ ਹੈ? ਇਨ੍ਹਾਂ ਆਦੇਸ਼ਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੀ ਸਹਿਮਤੀ ਪ੍ਰਗਟਾਈ ਸੀ।

ਦੂਜਾ ਸਵਾਲ ਇਹ ਹੈ ਕਿ ਕੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 11 ਮਈ ਅਤੇ 29 ਜੂਨ 2026 ਦੇ ਆਦੇਸ਼ਾਂ ਅਨੁਸਾਰ ਸੋਧ ਐਕਟ ਨੂੰ ਲਾਗੂ ਕਰਨ ’ਤੇ ਰੋਕ ਲਗਾਉਣ ਲਈ ਸਰਕਾਰ ਨੇ ਕੋਈ ਹੁਕਮ ਜਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ?

ਹਾਂ ਜਾਂ ਨਾਂਹ ਵਿੱਚ ਜਵਾਬ ਦੇਣ ਲਈ ਕਿਹਾ

ਮਾਹਰ ਕਮੇਟੀ ਨੇ ਸਰਕਾਰ ਨੂੰ ਦੋਵਾਂ ਸਵਾਲਾਂ ਦੇ ਸਪੱਸ਼ਟ ਤੌਰ ’ਤੇ ਹਾਂ ਜਾਂ ਨਾਂਹ ਵਿੱਚ ਜਵਾਬ ਦੇਣ ਲਈ ਕਿਹਾ ਹੈ। ਜੇਕਰ ਸਰਕਾਰ ਵੱਲੋਂ ਕੋਈ ਕਾਰਵਾਈ ਕੀਤੀ ਗਈ ਹੈ ਤਾਂ ਉਸ ਦੇ ਵੇਰਵੇ ਦੇਣ ਲਈ ਆਖਿਆ ਗਿਆ ਹੈ। ਜੇਕਰ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ ਤਾਂ ਇਸ ਦੇ ਕਾਰਨ ਵੀ ਦੱਸਣੇ ਪੈਣਗੇ।

ਕਮੇਟੀ ਨੇ ਇਹ ਜਾਣਕਾਰੀ ਤੁਰੰਤ ਭੇਜਣ ਦੀ ਮੰਗ ਕੀਤੀ ਹੈ, ਤਾਂ ਜੋ ਸਰਕਾਰ ਦੇ ਜਵਾਬ ਦੇ ਆਧਾਰ ਤੇ ਅਗਲੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾ ਸਕੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle