ਦੋ ਭਰਾਵਾਂ ਨੂੰ ਨਸ਼ੇ ਦੀ ਲਤ ਲਾਉਣ ਦੇ ਲਾਏ ਦੋਸ਼
ਵੀਡੀਓ ਵਿੱਚ ਕੁੱਟਮਾਰ ਕਰਨ ਵਾਲੇ ਪੱਖ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਬੰਧਤ ਨੌਜਵਾਨ ਨੇ ਪਹਿਲਾਂ ਇਕ ਵਿਅਕਤੀ ਨੂੰ ਨਸ਼ਾ ਵੇਚ ਕੇ ਉਸ ਨੂੰ ਨਸ਼ੇ ਦਾ ਆਦੀ ਬਣਾਇਆ। ਹੁਣ ਉਸ ਦੇ ਦੂਜੇ ਭਰਾ ਨੂੰ ਵੀ ਨਸ਼ੇ ਦੀ ਲਤ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਸਬੰਧੀ ਪਰਿਵਾਰ ਦੇ ਪਿਤਾ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਨਿਹੰਗਾਂ ਦੇ ਦਾਅਵੇ ਅਨੁਸਾਰ, ਇਸ ਤੋਂ ਬਾਅਦ ਨੌਜਵਾਨ ਨੂੰ ਕਥਿਤ ਤੌਰ ’ਤੇ ਨਸ਼ਾ ਵੇਚਦਿਆਂ ਫੜਿਆ ਗਿਆ ਅਤੇ ਉਸ ਦੀ ਕੁੱਟਮਾਰ ਕੀਤੀ ਗਈ।
ਹਾਲਾਂਕਿ, ਨਸ਼ਾ ਵੇਚਣ ਸਬੰਧੀ ਲਾਏ ਗਏ ਦੋਸ਼ਾਂ ਦੀ ਅਜੇ ਪੁਲਸ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ।
ਪੁਲਸ ਕਰੇਗੀ ਵੀਡੀਓ ਦੀ ਜਾਂਚ
ਮਾਮਲਾ ਲਹਿਰਾਗਾਗਾ ਥਾਣੇ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਐੱਸ.ਐੱਚ.ਓ. ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਇਰਲ ਵੀਡੀਓ ਬਾਰੇ ਜਾਣਕਾਰੀ ਮਿਲੀ ਹੈ। ਪੁਲਸ ਵੀਡੀਓ ਦੀ ਜਾਂਚ ਕਰਨ ਦੇ ਨਾਲ-ਨਾਲ ਇਸ ਵਿੱਚ ਕੀਤੇ ਜਾ ਰਹੇ ਦਾਅਵਿਆਂ ਦੀ ਵੀ ਪੜਤਾਲ ਕਰੇਗੀ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।