ਸ਼ਹੀਦਾਂ ਦੀ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਆਪਣੇ ਸੰਦੇਸ਼ ਰਾਹੀਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮਣ ਵਾਲੇ ਇਨ੍ਹਾਂ ਸੂਰਬੀਰਾਂ ਦਾ ਬਲੀਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਦੇਸ਼ ਭਗਤੀ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਦੇਸ਼ ਲਈ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੰਦੀ ਰਹੇਗੀ।
ਰੰਗਲਾ ਪੰਜਾਬ ਸਿਰਜਣ ਦਾ ਦਿੱਤਾ ਸੱਦਾ
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਅਤੇ ਵਿਚਾਰਾਂ ਨੂੰ ਅਮਲੀ ਰੂਪ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਮਿਲ ਕੇ ਅਜਿਹਾ ਪੰਜਾਬ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ, ਜਿਸ ਦਾ ਸੁਪਨਾ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਇਨਕਲਾਬੀਆਂ ਨੇ ਦੇਖਿਆ ਸੀ। ਉਨ੍ਹਾਂ ਆਪਣੇ ਸੰਦੇਸ਼ ਦੀ ਸਮਾਪਤੀ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਨਾਲ ਕੀਤੀ।