ਪੁਲਸ ਨੇ ਮੌਕੇ ਤੇ ਪਹੁੰਚ ਕੇ ਸ਼ੁਰੂ ਕੀਤੀ ਜਾਂਚ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਇਲਾਕੇ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਤ ਨਾਲ ਜੁੜੇ ਹਾਲਾਤਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੋਸਟਮਾਰਟਮ ਰਿਪੋਰਟ ਤੋਂ ਬਾਅਦ ਸਪੱਸ਼ਟ ਹੋਵੇਗੀ ਮੌਤ ਦੀ ਵਜ੍ਹਾ
ਹੈੱਡ ਕਾਂਸਟੇਬਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਗੁਰਦਾਸਪੁਰ ਦੇ ਐੱਸਐੱਸਪੀ ਆਦਿੱਤਿਆ ਨੇ ਦੱਸਿਆ ਕਿ ਪਰਿਵਾਰ ਵੱਲੋਂ ਗੋਲੀ ਲੱਗਣ ਦੀ ਗੱਲ ਕਹੀ ਗਈ ਹੈ, ਪਰ ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋਈ। ਉਨ੍ਹਾਂ ਮੁਤਾਬਕ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਨਤੀਜਿਆਂ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।