ਨਵੀਂ ਦਿੱਲੀ :- ਨੇਪਾਲ ਵਿੱਚ ਮੰਗਲਵਾਰ ਨੂੰ ਹਿੰਸਕ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਅਤੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਨਿੱਜੀ ਘਰਾਂ ਨੂੰ ਅੱਗ ਲਗਾ ਦਿੱਤੀ ਅਤੇ ਭੰਨਤੋੜ ਕੀਤੀ। ਇਸੇ ਤਰ੍ਹਾਂ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ, ਸ਼ੇਰ ਬਹਾਦਰ ਦਿਓਬਾ, ਗ੍ਰਹਿ ਮੰਤਰੀ ਰਹੇ ਰਮੇਸ਼ ਲੇਖਕ ਅਤੇ ਸੰਚਾਰ ਮੰਤਰੀ ਪ੍ਰਿਥਵੀ ਸੁੱਬਾ ਗੁਰੂੰਗ ਦੇ ਘਰਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ।