ਭਾਰਤ-ਫਿਲੀਪੀਨਜ਼ ਦੇ ਸਬੰਧਾਂ ਦੀ ਪੁਰਾਣੀ ਨਿਸ਼ਾਨੀ
ਵਿਦੇਸ਼ ਮੰਤਰਾਲੇ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਖਾਲਸਾ ਦੀਵਾਨ ਮਨੀਲਾ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਸਾਹਿਬ ਹੈ। ਇੱਕ ਸਦੀ ਤੋਂ ਵੱਧ ਸਮੇਂ ਤੋਂ ਇਹ ਧਾਰਮਿਕ ਅਸਥਾਨ ਦੋਵਾਂ ਦੇਸ਼ਾਂ ਵਿਚਕਾਰ ਆਪਸੀ ਸਾਂਝ ਅਤੇ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਹੋਵੇਗਾ ਨਵੀਨੀਕਰਨ
ਪ੍ਰਧਾਨ ਮੰਤਰੀ ਵੱਲੋਂ ਨੀਂਹ ਪੱਥਰ ਰੱਖੇ ਜਾਣ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਅੱਗੇ ਵਧੇਗਾ। ਇਸ ਦੌਰੇ ਨੂੰ ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਨਾਲ ਭਾਰਤ ਦੇ ਸੱਭਿਆਚਾਰਕ ਅਤੇ ਧਾਰਮਿਕ ਰਿਸ਼ਤਿਆਂ ਦੇ ਪੱਖ ਤੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ।