ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ (LeT) ਦਾ ਲੋੜੀਂਦਾ ਕਮਾਂਡਰ ਮੁਹੰਮਦ ਲਤੀਫ ਭੱਟ ਮਾਰਿਆ ਗਿਆ। ਜਾਣਕਾਰੀ ਅਨੁਸਾਰ, ਮੁਕਾਬਲੇ ਦੌਰਾਨ 9 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਅਫਸਰ ਅਤੇ ਕੁਲਗਾਮ ਦੇ ਐੱਸਐੱਸਪੀ ਵੱਲੋਂ ਉਸ ਨੂੰ ਕਈ ਵਾਰ ਆਤਮ ਸਮਰਪਣ ਕਰਨ ਲਈ ਕਿਹਾ ਗਿਆ, ਪਰ ਉਸ ਨੇ ਇਹ ਅਪੀਲਾਂ ਸਵੀਕਾਰ ਨਹੀਂ ਕੀਤੀਆਂ।
ਇਹ ਮੁਕਾਬਲਾ ਦੱਖਣੀ ਕਸ਼ਮੀਰ ਦੇ ਜੰਗਲਪੋਰਾ ਇਲਾਕੇ ਵਿੱਚ ਉਸ ਸਮੇਂ ਸ਼ੁਰੂ ਹੋਇਆ, ਜਦੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਘੇਰਾਬੰਦੀ ਦੌਰਾਨ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਕਾਰਵਾਈ ਜਾਰੀ ਰੱਖੀ।
ਮੁਕਾਬਲੇ ਤੋਂ ਬਾਅਦ ਮੌਕੇ ਤੋਂ ਇੱਕ ਅੱਤਵਾਦੀ ਦੀ ਲਾਸ਼ ਅਤੇ ਹਥਿਆਰ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਮਾਰੇ ਗਏ ਅੱਤਵਾਦੀ ਦੀ ਪਛਾਣ ਮੁਹੰਮਦ ਲਤੀਫ ਭੱਟ ਵਜੋਂ ਕੀਤੀ ਗਈ ਹੈ। ਅਧਿਕਾਰੀਆਂ ਵੱਲੋਂ ਮੁਹਿੰਮ ਸਬੰਧੀ ਹੋਰ ਵੇਰਵੇ ਸਾਂਝੇ ਕੀਤੇ ਜਾਣ ਦੀ ਉਡੀਕ ਹੈ।