Homeਸਰਕਾਰੀ ਖ਼ਬਰਾਂਪੰਜਾਬ ਸਰਕਾਰਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼...

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

WhatsApp Group Join Now
WhatsApp Channel Join Now

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਾਂਝੀ ਕੀਤੀ।

ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵੱਲੋਂ ਇਨ੍ਹਾਂ ਅਸਾਮੀਆਂ ਬਾਰੇ ਨਤੀਜਾ ਐਲਾਨਿਆ ਜਾ ਚੁੱਕਾ ਹੈ ਅਤੇ ਭਰਤੀ ਸਬੰਧੀ ਅਗਲੀਆਂ ਲੋੜੀਂਦੀਆਂ ਕਾਰਵਾਈ ਵੀ ਪੂਰੀ ਹੋ ਚੁੱਕੀ ਹੈ। ਉਨ੍ਹਾ ਕਿਹਾ ਕਿ ਭਰਤੀ ਸਬੰਧੀ ਅਗਲੀ ਪ੍ਰਵਾਨਗੀ ਲੈਣ ਲਈ ਕੇਸ ਸਰਕਾਰ ਨੂੰ ਭੇਜਿਆ ਗਿਆ ਹੈ।  ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।

ਮੰਤਰੀ  ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਰਤੀ ਸਬੰਧੀ ਬਾਕੀ ਰਹਿੰਦੀਆਂ ਕਾਰਵਾਈਆਂ ਜਲਦ ਪੂਰੀਆਂ ਕਰ ਲਈਆਂ ਜਾਣ ਤਾਂ  ਕਿ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਸਕਣ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle