ਟੱਕਰ ਮਗਰੋਂ ਸੜਕ ’ਤੇ ਪਲਟੀ ਵੈਨ
ਜਾਣਕਾਰੀ ਅਨੁਸਾਰ ਸਕੂਲ ਵੈਨ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਇਸੇ ਦੌਰਾਨ ਮਾਰੂਤੀ ਏਜੰਸੀ ਨੇੜੇ ਬਲਪੁਰੀਆਂ ਮੋੜ ’ਤੇ ਇਕ ਤੇਜ਼ ਰਫ਼ਤਾਰ ਵਰਨਾ ਕਾਰ ਨਾਲ ਉਸ ਦੀ ਟੱਕਰ ਹੋ ਗਈ। ਟੱਕਰ ਲੱਗਣ ਕਾਰਨ ਵੈਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਸੜਕ ’ਤੇ ਪਲਟ ਗਈ। ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ।
ਲੋਕਾਂ ਨੇ ਬੱਚਿਆਂ ਨੂੰ ਵੈਨ ਵਿੱਚੋਂ ਕੱਢਿਆ
ਵੈਨ ਪਲਟਣ ਤੋਂ ਬਾਅਦ ਅੰਦਰ ਫਸੇ ਬੱਚਿਆਂ ਨੂੰ ਬਾਹਰ ਕੱਢਣ ਲਈ ਸਥਾਨਕ ਲੋਕਾਂ ਨੇ ਤੁਰੰਤ ਮਦਦ ਕੀਤੀ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਕਿਸੇ ਵੱਡੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਜਦਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਗੱਲ ਸਾਹਮਣੇ ਆਈ ਹੈ।
ਪੁਲਸ ਅਤੇ ਸੜਕ ਸੁਰੱਖਿਆ ਫੋਰਸ ਪਹੁੰਚੀ
ਘਟਨਾ ਦੀ ਸੂਚਨਾ ਮਿਲਣ ’ਤੇ 112 ਦੀ ਟੀਮ ਅਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਸਕੂਲ ਵੈਨ ਅਤੇ ਕਾਰ ਵਿਚਕਾਰ ਹੋਈ ਟੱਕਰ ਕਾਰਨ ਇਹ ਹਾਦਸਾ ਵਾਪਰਿਆ।