Homeਪੰਜਾਬਅੰਮ੍ਰਿਤਸਰਜੱਲੂਪੁਰ ਖੇੜਾ ਪਹੁੰਚਦਿਆਂ ਹੀ ਅੰਮ੍ਰਿਤਪਾਲ ਨੇ ਪਰਿਵਾਰ ਨੂੰ ਪਾਈ ਜੱਫੀ, ਸੰਗਤ ਨੂੰ...

ਜੱਲੂਪੁਰ ਖੇੜਾ ਪਹੁੰਚਦਿਆਂ ਹੀ ਅੰਮ੍ਰਿਤਪਾਲ ਨੇ ਪਰਿਵਾਰ ਨੂੰ ਪਾਈ ਜੱਫੀ, ਸੰਗਤ ਨੂੰ ਫਤਹਿ ਦੀ ਸਾਂਝ ਬੁਲਾਈ

WhatsApp Group Join Now
WhatsApp Channel Join Now
ਬੁਲੇਟਪਰੂਫ ਗੱਡੀ ਰਾਹੀਂ ਸਖ਼ਤ ਸੁਰੱਖਿਆ ਹੇਠ ਲਿਆਂਦਾ ਗਿਆ ਪਿੰਡ

ਅੰਮ੍ਰਿਤਸਰ :- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਸ਼ਨੀਵਾਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚ ਗਏ। ਪੰਜਾਬ ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਬੁਲੇਟਪਰੂਫ ਗੱਡੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਿੰਡ ਲੈ ਕੇ ਆਈ। ਉਨ੍ਹਾਂ ਨੂੰ ਹਵਾਈ ਅੱਡੇ ਤੋਂ ਆਮ ਰਸਤੇ ਦੀ ਬਜਾਏ ਪਿਛਲੇ ਰਸਤੇ ਰਾਹੀਂ ਬਾਹਰ ਕੱਢਿਆ ਗਿਆ। ਇਸ ਦੌਰਾਨ ਉਨ੍ਹਾਂ ਦੇ ਹੱਥਾਂ ਵਿੱਚ ਹੱਥਕੜੀ ਨਹੀਂ ਲੱਗੀ ਹੋਈ ਸੀ। ਇਹ ਆਪਣੇ ਘਰ ਪਹੁੰਚ ਚੁੱਕੇ ਹਨ ਤੇ ਬਜ਼ੁਰਗਾਂ ਨੂੰ ਜੱਫੀ ਪਾਉਂਦੇ ਦਿਖਾਈ ਦਿੱਤੇ ਨਾਲ ਹੀ ਉੱਥੇ ਮੌਜੂਦ ਸੰਗਤ ਨੂੰ ਫਤਹਿ ਬੁਲਾਈ। ਕੁਛ ਦੇਰ ‘ਚ ਉਹ ਸ਼ਮਸ਼ਾਨ ਘਾਟ ਪਹੁੰਚ ਜਾਣਗੇ

ਦੁਪਹਿਰ 12 ਤੋਂ 3 ਵਜੇ ਤੱਕ ਮਿਲੀ ਹਿਰਾਸਤੀ ਪੈਰੋਲ

ਅੰਮ੍ਰਿਤਸਰ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਮੁਤਾਬਕ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੀ ਇਸ ਸਮਾਗਮ ਵਿੱਚ ਸ਼ਾਮਲ ਹੋ ਸਕਣਗੇ। ਉਨ੍ਹਾਂ ਦੀ ਦਾਦੀ ਚਰਨ ਕੌਰ ਦਾ ਦੇਹਾਂਤ 8 ਨਵੰਬਰ ਨੂੰ ਹੋ ਗਿਆ ਸੀ। ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਦੀ ਗੈਰ-ਮੌਜੂਦਗੀ ਕਾਰਨ ਅੰਤਿਮ ਸੰਸਕਾਰ ਰੋਕਿਆ ਹੋਇਆ ਸੀ।

ਦਿੱਲੀ ਤੋਂ ਆਮ ਉਡਾਣ ਰਾਹੀਂ ਪਹੁੰਚੇ ਅੰਮ੍ਰਿਤਸਰ

ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ ਦੁਪਹਿਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਸੀ। ਉੱਥੇ ਉਨ੍ਹਾਂ ਨੂੰ ਰਾਤ ਸਮੇਂ ਇਕ ਸੁਰੱਖਿਅਤ ਥਾਂ ‘ਤੇ ਰੱਖਿਆ ਗਿਆ ਅਤੇ ਸ਼ਨੀਵਾਰ ਸਵੇਰੇ ਆਮ ਹਵਾਈ ਉਡਾਣ ਰਾਹੀਂ ਅੰਮ੍ਰਿਤਸਰ ਭੇਜਿਆ ਗਿਆ। ਪੰਜਾਬ ਪੁਲਿਸ ਉਨ੍ਹਾਂ ਨੂੰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੈ ਕੇ ਪਹੁੰਚੀ। ਜਾਣਕਾਰੀ ਅਨੁਸਾਰ, ਸਵੇਰੇ 8:30 ਵਜੇ ਤੋਂ 10 ਵਜੇ ਤੱਕ ਉਨ੍ਹਾਂ ਨੂੰ ਹਵਾਈ ਅੱਡੇ ਦੇ ਅੰਦਰ ਹੀ ਰੱਖਿਆ ਗਿਆ।

ਆਵਾਜਾਈ ਦਾ ਖ਼ਰਚਾ ਪਰਿਵਾਰ ਨੇ ਕੀਤਾ ਅਦਾ

ਸੰਸਦ ਮੈਂਬਰ ਨੂੰ ਅਸਾਮ ਤੋਂ ਪੰਜਾਬ ਲਿਆਉਣ ਅਤੇ ਵਾਪਸ ਭੇਜਣ ਸਮੇਤ ਆਵਾਜਾਈ ‘ਤੇ ਕਰੀਬ 10 ਲੱਖ ਰੁਪਏ ਖ਼ਰਚ ਹੋਣ ਦੀ ਗੱਲ ਸਾਹਮਣੇ ਆਈ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਇਹ ਖ਼ਰਚਾ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਅਦਾ ਕੀਤਾ ਗਿਆ ਹੈ।

ਤਿੰਨ ਸਾਲਾਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ

ਅੰਮ੍ਰਿਤਪਾਲ ਸਿੰਘ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅਜਨਾਲਾ ਪੁਲਸ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਅਸਾਮ ਭੇਜਿਆ ਗਿਆ ਸੀ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle