ਅਕਾਲੀ ਦਲ ਦੇ ਕਈ ਅਹੁਦੇਦਾਰਾਂ ਨੇ ਛੱਡੀ ਪਾਰਟੀ
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੀਤ ਪ੍ਰਧਾਨ ਡਾ. ਰਾਜ ਸਿੰਘ ਡਿੱਬੀਪੁਰਾ, ਸਰਕਲ ਪ੍ਰਧਾਨ ਡਾ. ਜੰਗੀਰ ਸਿੰਘ, ਸਾਬਕਾ ਬਲਾਕ ਸ਼ਹਿਰੀ ਯੂਥ ਪ੍ਰਧਾਨ ਰਣਜੀਤ ਸਿੰਘ ਲਾਡੀ ਖਹਿਰਾ ਅਤੇ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਸੋਨਾ ਸਿੰਘ ਦੇ ਨਾਂ ਸ਼ਾਮਲ ਹਨ।
ਇਸ ਤੋਂ ਇਲਾਵਾ ਉੱਘੇ ਉਦਯੋਗਪਤੀ ਸੁਨੀਲ ਜੋਸ਼ਨ ਰਿੰਕੂ, ਸੁਖਵਿੰਦਰ ਸਿੰਘ ਅਤੇ ਜਸਵੰਤ ਸਿੰਘ ਨੇ ਵੀ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ।
ਆਮ ਆਦਮੀ ਪਾਰਟੀ ਦੇ ਆਗੂ ਨੇ ਵੀ ਫੜਿਆ ਕਾਂਗਰਸ ਦਾ ਪੱਲਾ
ਆਮ ਆਦਮੀ ਪਾਰਟੀ ਨਾਲ ਸਬੰਧਤ ਸੁਖਦੇਵ ਸਿੰਘ ਸਵਨਾ ਘੁਬਾਇਆ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਵੱਖ-ਵੱਖ ਸਿਆਸੀ ਪਿਛੋਕੜ ਵਾਲੇ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨੂੰ ਜਲਾਲਾਬਾਦ ਦੀ ਸਿਆਸਤ ਵਿੱਚ ਕਾਂਗਰਸ ਲਈ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।
ਕਾਂਗਰਸ ਲੀਡਰਸ਼ਿਪ ਨੇ ਕੀਤਾ ਸਵਾਗਤ
ਪਾਰਟੀ ਦੀ ਲੀਡਰਸ਼ਿਪ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਹਲਕਾ ਜਲਾਲਾਬਾਦ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਆਉਣ ਵਾਲੇ ਸਾਰੇ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਇਸ ਸਿਆਸੀ ਫੇਰਬਦਲ ਨਾਲ ਜਲਾਲਾਬਾਦ ਵਿੱਚ ਆਉਣ ਵਾਲੇ ਸਮੇਂ ਦੌਰਾਨ ਪਾਰਟੀਆਂ ਵਿਚਾਲੇ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।