ਮਸ਼ੀਨ ਵਿੱਚ ਦਬਾਅ ਵਧਣ ਕਾਰਨ ਹੋਇਆ ਧਮਾਕਾ
ਮੁੱਢਲੀ ਜਾਣਕਾਰੀ ਅਨੁਸਾਰ ਕੌਫ਼ੀ ਮਸ਼ੀਨ ਵਿੱਚ ਦਬਾਅ ਵਧਣ ਕਾਰਨ ਇਹ ਅਚਾਨਕ ਫਟ ਗਈ। ਧਮਾਕੇ ਨਾਲ ਮਸ਼ੀਨ ਦਾ ਇਕ ਟੁਕੜਾ ਮਜ਼ਦੂਰ ਦੇ ਸਿਰ ਵਿੱਚ ਲੱਗਿਆ। ਹਾਦਸਾ ਇੰਨਾ ਗੰਭੀਰ ਸੀ ਕਿ ਉਸ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਇਸ ਘਟਨਾ ਨਾਲ ਸਮਾਗਮ ਵਾਲੀ ਥਾਂ ‘ਤੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ।
ਮੋਗਾ ਵਿੱਚ ‘ਆਪ’ ਦਾ ਵੱਡਾ ਸਿਆਸੀ ਸਮਾਗਮ
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਅੱਜ ਮੋਗਾ ਵਿੱਚ ਸਮਾਰਟ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ। ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋ ਰਹੇ ਇਸ ਪ੍ਰੋਗਰਾਮ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਸਮਾਗਮ ਰਾਹੀਂ ਪਾਰਟੀ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਦੀ ਤਿਆਰੀ ਵਿੱਚ ਹੈ।
ਮੁੱਖ ਮੰਤਰੀ ਮਾਨ ਸਮੇਤ ਕੌਮੀ ਲੀਡਰਸ਼ਿਪ ਹੋਵੇਗੀ ਸ਼ਾਮਲ
ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਕੈਬਨਿਟ ਤੋਂ ਇਲਾਵਾ ਪਾਰਟੀ ਦੇ ਵਿਧਾਇਕ ਵੀ ਸ਼ਾਮਲ ਹੋਣਗੇ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹੋਰ ਪ੍ਰਮੁੱਖ ਆਗੂਆਂ ਦੇ ਵੀ ਪਹੁੰਚਣ ਦੀ ਉਮੀਦ ਹੈ।
ਸਰਕਾਰ ਨੇ ਸਮਾਗਮ ਨੂੰ ਦੱਸਿਆ ਸਰਕਾਰੀ ਪ੍ਰੋਗਰਾਮ
ਸਰਕਾਰ ਦਾ ਕਹਿਣਾ ਹੈ ਕਿ ਮੋਗਾ ਵਿੱਚ ਹੋਣ ਵਾਲਾ ਇਹ ਸਮਾਗਮ ਪੂਰੀ ਤਰ੍ਹਾਂ ਪੰਜਾਬ ਸਰਕਾਰ ਦਾ ਪ੍ਰੋਗਰਾਮ ਹੈ। ਇਸ ਦੌਰਾਨ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਦੂਜੇ ਪਾਸੇ, ਪਾਰਟੀ ਵੱਲੋਂ ਇਸ ਮੌਕੇ ਨੂੰ ਆਪਣੇ ਸਿਆਸੀ ਪਸਾਰ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਚੋਣਾਂ ਤੋਂ ਪਹਿਲਾਂ ਮੋਗਾ ਨੂੰ ਚੁਣਨ ਪਿੱਛੇ ਸਿਆਸੀ ਮਹੱਤਵ
ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਦੇ ਆਗਾਜ਼ ਲਈ ਮੋਗਾ ਨੂੰ ਚੁਣਿਆ ਹੈ। ਸੂਬੇ ਦੀ ਸਿਆਸਤ ਵਿੱਚ ਇਹ ਧਾਰਨਾ ਵੀ ਪ੍ਰਚਲਿਤ ਰਹੀ ਹੈ ਕਿ ਮੋਗਾ ਵਿੱਚ ਰੈਲੀ ਕਰਨ ਵਾਲੀ ਪਾਰਟੀ ਨੂੰ ਪੰਜਾਬ ਦੀ ਸੱਤਾ ਹਾਸਲ ਹੁੰਦੀ ਰਹੀ ਹੈ। ਇਸੇ ਕਾਰਨ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਮੋਗਾ ਵਿੱਚ ਹੋਣ ਵਾਲੇ ਇਸ ਵੱਡੇ ਇਕੱਠ ਨੂੰ ਸਿਆਸੀ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।