ਇਜਾਜ਼ਤ ਨਾ ਮਿਲੀ ਤਾਂ ਅਦਾਲਤ ਦਾ ਖੜਕਾਉਣਗੇ ਦਰਵਾਜ਼ਾ
ਪਾਰਟੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲੈਣ ਤੋਂ ਰੋਕਿਆ ਨਹੀਂ ਜਾਣਾ ਚਾਹੀਦਾ। ਜੇਕਰ ਉਨ੍ਹਾਂ ਨੂੰ ਸਦਨ ਵਿੱਚ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਪਾਰਟੀ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਜਾਣ ਦਾ ਰਾਹ ਅਖ਼ਤਿਆਰ ਕਰੇਗੀ।
ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਸੰਸਦ ਮੈਂਬਰ
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਹ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਹਾਲ ਹੀ ਵਿੱਚ 21 ਨਵੰਬਰ ਨੂੰ ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਸੀ।
ਹੁਣ 30 ਨਵੰਬਰ ਨੂੰ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਪਾਰਟੀ ਨੇ ਸਰਕਾਰ ਅੱਗੇ ਮੰਗ ਰੱਖੀ ਹੈ। ਇਸ ਮਾਮਲੇ ਵਿੱਚ ਸਰਕਾਰ ਵੱਲੋਂ ਕੀ ਫ਼ੈਸਲਾ ਲਿਆ ਜਾਂਦਾ ਹੈ, ਇਸ ‘ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ।