ਚੰਡੀਗੜ੍ਹ :- ਚੰਡੀਗੜ੍ਹ ਨਗਰ ਨਿਗਮ ਦੀਆਂ 2026 ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਰਾਹੀਂ ਪਾਰਟੀ ਨੇ ਹੋਰ ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
