ਨਵੀਂ ਦਿੱਲੀ :- ਦਿੱਲੀ ਵਿੱਚ ਆਵਾਰਾ ਕੁੱਤਿਆਂ ਦੇ ਲੱਗਣ ਵਾਲੇ ਮਾਸੀਕ੍ਰੋਚਿਪਾਂ ਨੂੰ ਲੈ ਕੇ ਐਨੀਮਲ ਵੈਲਫੇਅਰ ਬੋਰਡ ਨੇ ਐਲਾਨ ਕੀਤਾ ਹੈ ਕਿ ਜਲਦੀ ਹੀ ਵੱਡੇ ਪੱਧਰ ‘ਤੇ ਇਹ ਪ੍ਰਕਿਰਿਆ ਸ਼ੁਰੂ ਹੋਵੇਗੀ। ਬੋਰਡ ਨੇ ਕਿਹਾ ਹੈ ਕਿ ਲਗਭਗ 10 ਲੱਖ ਕੁੱਤਿਆਂ ਦੇ ਮਾਈਕ੍ਰੋਚਿਪ ਲਗਾ ਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ, ਤਾਂ ਜੋ ਪਾਲਤੂ ਤੇ ਆਵਾਰਾ ਕੁੱਤਿਆਂ ਦੀ ਪਹਿਚਾਣ ਸਪਸ਼ਟ ਹੋ ਸਕੇ।
ਇਸ ਫ਼ੈਸਲੇ ਨਾਲ ਕੁੱਤਿਆਂ ਦੀ ਗਿਣਤੀ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਉਨ੍ਹਾਂ ਦੇ ਟੀਕਾਕਰਨ ਪ੍ਰੋਗਰਾਮਾਂ ਨੂੰ ਵੀ ਬਿਹਤਰ ਢੰਗ ਨਾਲ ਚਲਾਇਆ ਜਾ ਸਕੇਗਾ। ਸਥਾਨਕ ਬਸਨੀਕਾਂ ਅਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੀ ਇਹ ਕਦਮ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਐਨੀਮਲ ਵੈਲਫੇਅਰ ਬੋਰਡ ਨੇ ਨਿਗਮ ਪ੍ਰਸ਼ਾਸਨ ਅਤੇ ਸਿਹਤ ਅਧਿਕਾਰੀਆਂ ਨੂੰ ਵੀ ਇਸ ਯੋਜਨਾ ਨੂੰ ਸਫਲ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ।