ਚੰਡੀਗੜ੍ਹ :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਗਸਤ/ਸਤੰਬਰ 2025 ਦੀਆਂ ਪ੍ਰਯੋਗੀ (ਅਨੁਪੂਰਕ) ਪ੍ਰੀਖਿਆਵਾਂ, ਜੋ ਪਹਿਲਾਂ 1 ਸਤੰਬਰ ਤੋਂ 5 ਸਤੰਬਰ ਤੱਕ ਹੋਣੀਆਂ ਸਨ ਪਰ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਟਾਲ ਦਿੱਤੀਆਂ ਗਈਆਂ ਸਨ, ਹੁਣ ਨਵੀਆਂ ਮਿਤੀਆਂ ਅਨੁਸਾਰ 15 ਸਤੰਬਰ ਤੋਂ 19 ਸਤੰਬਰ 2025 ਤੱਕ ਕਰਵਾਈਆਂ ਜਾਣਗੀਆਂ।
ਅਧਿਕਾਰਕ ਵੈੱਬਸਾਈਟ ‘ਤੇ ਉਪਲਬਧ ਹੋਵੇਗੀ ਡੇਟਸ਼ੀਟ
ਬੋਰਡ ਨੇ ਦੱਸਿਆ ਹੈ ਕਿ ਨਵੀਂ ਡੇਟਸ਼ੀਟ ਅਤੇ ਹੋਰ ਲਾਜ਼ਮੀ ਜਾਣਕਾਰੀ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਕ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕਰ ਸਕਦੇ ਹਨ।
ਵਿਦਿਆਰਥੀਆਂ ਨੂੰ ਵੈੱਬਸਾਈਟ ਚੈਕ ਕਰਨ ਦੀ ਅਪੀਲ
ਬੋਰਡ ਵੱਲੋਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਮੇਂ-ਸਮੇਂ ‘ਤੇ ਵੈੱਬਸਾਈਟ ਚੈਕ ਕਰਦੇ ਰਹਿਣ ਤਾਂ ਜੋ ਕਿਸੇ ਵੀ ਮਹੱਤਵਪੂਰਨ ਜਾਣਕਾਰੀ ਤੋਂ ਬਿਨਾਂ ਨਾ ਰਹਿ ਜਾਣ।