ਨਵੀਂ ਦਿੱਲੀ :- ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਰਸਮੀ ਸਮਾਰੋਹ ਵਿੱਚ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਨੂੰ ਸਹੁੰ ਦਵਾਈ। ਇਸ ਮੌਕੇ ਤੇ ਰਾਸ਼ਟਰੀ ਰਾਜਨੀਤਿਕ ਪਟਲ ਦੇ ਕਈ ਸੀਨੀਅਰ ਨੇਤਾ ਅਤੇ ਵਿਸ਼ੇਸ਼ ਮਹਿਮਾਨ ਮੌਜੂਦ ਸਨ।