ਚੰਡੀਗੜ੍ਹ :- ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਪੁਰਾਣੇ ਨਰਸ ਨਸੀਬ ਕੌਰ ਕਤਲ ਮਾਮਲੇ ਵਿੱਚ ਬਰਖ਼ਾਸਤ ਪੁਲਿਸ ਕਰਮਚਾਰੀ ਰਸ਼ਪ੍ਰੀਤ ਸਿੰਘ ਨੂੰ ਦੋਸ਼ੀ ਕਰਾਰ ਦੇ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਆਈਪੀਸੀ ਦੀ ਧਾਰਾ 302 ਤਹਿਤ ਉਸਨੂੰ ਉਮਰ ਕੈਦ ਦੇ ਨਾਲ 40 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਵੀ ਦਿੱਤੀ ਹੈ।