ਅੰਮ੍ਰਿਤਸਰ :- ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਖੁਫ਼ੀਆ ਓਪਰੇਸ਼ਨ ਦੌਰਾਨ ਸਰਹੱਦੀ ਪਾਰ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 6 ਆਧੁਨਿਕ ਪਿਸਤੌਲ (ਗਲੌਕ ਤੇ ਪੀਐਕਸ-5 ਸਮੇਤ), 1 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਨਸ਼ੇ ਦੀ ਰਕਮ ਬਰਾਮਦ ਕੀਤੀ ਗਈ।
ਪਾਕਿਸਤਾਨੀ ਹੈਂਡਲਰਾਂ ਨਾਲ ਸੀ ਸਿੱਧਾ ਸੰਪਰਕ
ਪ੍ਰਾਰੰਭਕ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ ਅਧਾਰਿਤ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਇਹ ਹਥਿਆਰ ਪੰਜਾਬ ਦੇ ਗੈਂਗਸਟਰਾਂ ਤੇ ਅਪਰਾਧੀਆਂ ਨੂੰ ਪਹੁੰਚਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਹਵਾ ਦੇ ਰਹੇ ਸਨ।
ਐਫ਼ਆਈਆਰ ਦਰਜ, ਵੱਡੇ ਨੈੱਟਵਰਕ ਦੀ ਜਾਂਚ ਜਾਰੀ
ਇਸ ਸਬੰਧੀ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਐਫ਼ਆਈਆਰ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ, ਅੰਮ੍ਰਿਤਸਰ ‘ਚ ਦਰਜ ਕੀਤੀ ਗਈ ਹੈ। ਪੁਲਿਸ ਵਲੋਂ ਕਿਹਾ ਗਿਆ ਹੈ ਕਿ ਪਿੱਛੇ ਅਤੇ ਅੱਗੇ ਦੀਆਂ ਕੜੀਆਂ ਖੋਲ੍ਹਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਦੋਹਰਾਇਆ ਕਿ ਨਸ਼ਾ-ਆਤੰਕ ਤੇ ਆਰਗਨਾਈਜ਼ਡ ਕ੍ਰਾਈਮ ਨੈੱਟਵਰਕਸ ਨੂੰ ਨਸ਼ਟ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹੈ।