ਲੁਧਿਆਣਾ :- ਲੁਧਿਆਣਾ ਦੇ ਧਰਮਪੁਰਾ ਖੇਤਰ ‘ਚ ਸਥਿਤ ਇੱਕ ਗੁਰਦੁਆਰਾ ਸਾਹਿਬ ‘ਚ ਅੱਜ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਗੁਰਦੁਆਰੇ ਦੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਦੌਰਾਨ ਸੇਵਾਦਾਰਾਂ ਨੂੰ ਕਰੰਟ ਲੱਗ ਗਿਆ। ਇਸ ਘਟਨਾ ਵਿੱਚ ਇੱਕ ਸੇਵਾਦਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ।
ਸ਼ਿੰਗਾਰ ਸਿਨੇਮਾ ਨੇੜੇ ਸੇਵਾ ਦੌਰਾਨ ਵਾਪਰੀ ਅਫ਼ਸੋਸਨਾਕ ਘਟਨਾ
ਮਿਲੀ ਜਾਣਕਾਰੀ ਮੁਤਾਬਕ ਸ਼ਿੰਗਾਰ ਸਿਨੇਮਾ ਨੇੜੇ ਗੁਰਦੁਆਰੇ ਵਿਚ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਚੱਲ ਰਹੀ ਸੀ। ਇਸ ਦੌਰਾਨ ਸੇਵਾਦਾਰਾਂ ਨੂੰ ਅਚਾਨਕ ਬਿਜਲੀ ਦਾ ਤਗੜਾ ਝਟਕਾ ਲੱਗਿਆ। ਹਾਦਸੇ ਦੀ ਚਪੇਟ ‘ਚ ਆਏ ਇਕ ਸੇਵਾਦਾਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦਕਿ ਤਿੰਨ ਹੋਰ ਸੇਵਾਦਾਰਾਂ ਦੀ ਹਾਲਤ ਗੰਭੀਰ ਹੋ ਗਈ।
ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ
ਹਾਦਸੇ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ। ਗੁਰਦੁਆਰੇ ਵਿੱਚ ਮੌਜੂਦ ਹੋਰ ਸੰਗਤ ਨੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਡਾਕਟਰਾਂ ਵੱਲੋਂ ਜ਼ਖ਼ਮੀਆਂ ਦੀ ਇਲਾਜ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।