ਨਵੀਂ ਦਿੱਲੀ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਹ ਸੰਬੋਧਨ ਉਸ ਦਿਨ ਆ ਰਿਹਾ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ H-1B ਵੀਜ਼ਾ ਫੀਸ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਾ ਇਹ ਸੰਬੋਧਨ ਨਵੇਂ ਜੀਐੱਸਟੀ ਸੁਧਾਰਾਂ ਦੇ ਰੋਲਆਉਟ ਤੋਂ ਇੱਕ ਦਿਨ ਪਹਿਲਾਂ ਹੋਵੇਗਾ। ਸਰਕਾਰੀ ਸਰੋਤਾਂ ਅਨੁਸਾਰ, ਸੰਬੋਧਨ ਵਿੱਚ ਆਮ ਲੋਕਾਂ ਅਤੇ ਵਪਾਰੀਆਂ ਲਈ ਕੀਤੇ ਜਾਣ ਵਾਲੇ ਨਵੇਂ ਉਪਾਅਆਂ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ, ਮੋਦੀ ਨੇ ਅੱਜ ਮਹਾਲਯਾ ਦੇ ਮੌਕੇ ਦੇਸ਼ਵਾਸੀਆਂ ਨੂੰ ਸਤਿਕਾਰ ਤੇ ਸ਼ੁਭਕਾਮਨਾਵਾਂ ਭੇਜੀਆਂ।