ਰਾਏਕੋਟ :- ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਚੱਕ ਭਾਈਕਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਨੂੰਹ-ਸੱਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਕਲੇਸ਼ ਦੌਰਾਨ ਗੁੱਸੇ ਵਿੱਚ ਆਈ ਸੱਸ ਨੇ ਪਾਠ ਕਰ ਰਹੀ ਆਪਣੀ ਨੂੰਹ ਦੇ ਹੱਥ ਵਿੱਚੋਂ ਗੁਟਕਾ ਸਾਹਿਬ ਖੋਹ ਕੇ ਉਸਨੂੰ ਅਗਨ ਭੇਟ ਕਰ ਦਿੱਤਾ।
ਇਸ ਘਟਨਾ ਦੀ ਵੀਡੀਓ ਨੂੰਹ ਵੱਲੋਂ ਬਣਾਈ ਗਈ ਅਤੇ ਤੁਰੰਤ ਪਿੰਡ ਸਰਪੰਚ ਗੁਰਪ੍ਰੀਤ ਸਿੰਘ ਨੂੰ ਸੂਚਿਤ ਕੀਤਾ ਗਿਆ। ਸਰਪੰਚ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਥਾਣਾ ਹਠੂਰ ਦੇ ਇੰਚਾਰਜ ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਕਾਰਵਾਈ ਕੀਤੀ ਗਈ।
ਪੰਚਾਇਤ ਮੈਂਬਰ ਸੱਸ ਗ੍ਰਿਫ਼ਤਾਰ
ਪੁਲਿਸ ਨੇ ਸਰਪੰਚ ਦੇ ਬਿਆਨਾਂ ਦੇ ਅਧਾਰ ’ਤੇ ਛਿੰਦਰ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਚੱਕ ਭਾਈਕਾ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੌਰਤਲਬ ਹੈ ਕਿ ਛਿੰਦਰ ਕੌਰ ਪਿੰਡ ਦੀ ਮੌਜੂਦਾ ਪੰਚਾਇਤ ਮੈਂਬਰ (ਪੰਚ) ਵੀ ਹੈ।