ਨਵੀਂ ਦਿੱਲੀ :- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਾਰਮਾਸਿਊਟੀਕਲ ਖੇਤਰ ਨੂੰ ਹਿਲਾ ਰੱਖਣ ਵਾਲਾ ਫੈਸਲਾ ਕੀਤਾ ਹੈ। ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨਿਆ ਕਿ 1 ਅਕਤੂਬਰ 2025 ਤੋਂ ਅਮਰੀਕਾ ਵਿੱਚ ਆਯਾਤ ਹੋਣ ਵਾਲੀਆਂ ਸਾਰੀਆਂ ਬ੍ਰਾਂਡੇਡ ਅਤੇ ਪੇਟੈਂਟ ਕੀਤੀਆਂ ਦਵਾਈਆਂ ’ਤੇ 100 ਪ੍ਰਤੀਸ਼ਤ ਟੈਰਿਫ ਲਗਾਇਆ ਜਾਵੇਗਾ। ਟਰੰਪ ਨੇ ਕਿਹਾ ਕਿ ਟੈਰਿਫ ਤੋਂ ਬਚਣ ਦਾ ਇਕੋ ਹੀ ਤਰੀਕਾ ਹੈ ਕਿ ਕੰਪਨੀਆਂ ਅਮਰੀਕਾ ਵਿੱਚ ਆਪਣੇ ਨਿਰਮਾਣ ਪਲਾਂਟ ਸ਼ੁਰੂ ਕਰਨ। ਜੇਕਰ ਨਿਰਮਾਣ ਦਾ ਕੰਮ ਪਹਿਲਾਂ ਹੀ ਸ਼ੁਰੂ ਹੋਇਆ ਹੈ ਜਾਂ ਜ਼ਮੀਨੀ ਪੱਧਰ ’ਤੇ ਤਿਆਰੀ ਚੱਲ ਰਹੀ ਹੈ, ਤਾਂ ਉਨ੍ਹਾਂ ਉਤਪਾਦਾਂ ’ਤੇ ਟੈਰਿਫ ਨਹੀਂ ਲਗੇਗਾ।