ਚੰਡੀਗੜ੍ਹ :- ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਮੌਸਮ ਸਥਿਰ ਰਿਹਾ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਜ਼ਿਆਦਾ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 4.4 ਡਿਗਰੀ ਵੱਧ ਰਿਹਾ। ਅੱਜ ਵੀ ਤਾਪਮਾਨ ਵਿੱਚ ਹਲਕਾ ਵਾਧਾ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ
ਮੌਸਮ ਵਿਭਾਗ ਦੇ ਅਨੁਸਾਰ, 3 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ, ਪਰ ਰਾਤ ਦਾ ਤਾਪਮਾਨ ਥੋੜ੍ਹਾ ਘਟ ਸਕਦਾ ਹੈ। 4 ਅਕਤੂਬਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
ਐਤਵਾਰ ਦਾ ਮੌਸਮ
ਐਤਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਰਹੀ। ਲੁਧਿਆਣਾ ਵਿੱਚ ਸ਼ਾਮ 4 ਵਜੇ ਤੋਂ ਬਾਅਦ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਨਾਲ ਕੁਝ ਘੰਟਿਆਂ ਲਈ ਗਰਮੀ ਤੋਂ ਰਾਹਤ ਮਿਲੀ। ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹਿਣ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਉੱਚਾ ਰਿਹਾ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਵੱਧ ਹੈ।
ਆਉਣ ਵਾਲੇ ਦਿਨਾਂ ਦੀ ਸਥਿਤੀ
ਮੌਸਮ ਵਿਭਾਗ ਅਨੁਸਾਰ, 4 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ। 5 ਅਕਤੂਬਰ ਤੋਂ ਬਾਅਦ ਪੱਛਮੀ ਗੜਬੜੀ ਕਾਰਨ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।