ਚੰਡੀਗੜ੍ਹ :- ਮਲੇਰਕੋਟਲਾ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਹੋਰ ਨਿਆਂਕਾਰੀ ਅਧਿਕਾਰੀਆਂ ਲਈ ਰਿਹਾਇਸ਼ ਦੀ ਸਹੂਲਤ ਨਾ ਹੋਣ ਕਾਰਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਿਆਂ ਵਿਭਾਗ ਦੇ ਸਕੱਤਰ ਨੂੰ ਬੁਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਣ ਦਾ ਹੁਕਮ ਦਿੱਤਾ ਹੈ। ਸਕੱਤਰ ਨੂੰ ਇਸ ਗੱਲ ਦੀ ਵਿਆਖਿਆ ਕਰਨੀ ਪਵੇਗੀ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਹੋਣ ਦੇ ਬਾਵਜੂਦ ਕਾਰਵਾਈ ਕਿਉਂ ਨਹੀਂ ਕੀਤੀ ਗਈ।