ਮੋਹਾਲੀ :- ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਨਵਾਂ ਬੁਲੇਟਿਨ ਜਾਰੀ ਕੀਤਾ ਗਿਆ ਹੈ। ਹਸਪਤਾਲ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਵਿੱਚ ਅਜੇ ਤੱਕ ਕੋਈ ਸੁਧਾਰ ਨਹੀਂ ਹੋਇਆ ਅਤੇ ਨਿਊਰੋਲੋਜੀਕਲ ਸਥਿਤੀ ਨਾਜ਼ੁਕ ਬਣੀ ਹੋਈ ਹੈ।
ਡਾਕਟਰਾਂ ਦੀ ਲਗਾਤਾਰ ਨਿਗਰਾਨੀ
ਜਵੰਦਾ ਨੂੰ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਵਿਭਾਗ ਦੀ ਖ਼ਾਸ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਡਾਕਟਰਾਂ ਦੇ ਮੁਤਾਬਕ, ਉਨ੍ਹਾਂ ਦੇ ਦਿਲ ਦੀ ਧੜਕਨ ਨੂੰ ਕਾਬੂ ਵਿੱਚ ਰੱਖਣ ਲਈ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਛੇ ਦਿਨਾਂ ਤੋਂ ਵੈਂਟੀਲੇਟਰ ‘ਤੇ
ਫੋਰਟਿਸ ਹਸਪਤਾਲ ਨੇ ਖੁਲਾਸਾ ਕੀਤਾ ਕਿ ਰਾਜਵੀਰ ਜਵੰਦਾ ਪਿਛਲੇ ਛੇ ਦਿਨਾਂ ਤੋਂ ਵੈਂਟੀਲੇਟਰ ‘ਤੇ ਹਨ। ਹਸਪਤਾਲ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਹਰ ਪਲ ਨਿਗਰਾਨੀ ਕਰ ਰਹੀ ਹੈ।
ਕੋਈ ਮਹੱਤਵਪੂਰਨ ਸੁਧਾਰ ਨਹੀਂ
ਬੁਲੇਟਿਨ ਵਿੱਚ ਸਾਫ਼ ਕਿਹਾ ਗਿਆ ਹੈ ਕਿ ਜਵੰਦਾ ਦੀ ਸਿਹਤ ਵਿੱਚ ਅਜੇ ਤੱਕ ਕੋਈ ਮਹੱਤਵਪੂਰਨ ਸੁਧਾਰ ਨਹੀਂ ਦੇਖਿਆ ਗਿਆ, ਜਿਸ ਕਰਕੇ ਚਾਹੁਣ ਵਾਲਿਆਂ ਵਿਚ ਚਿੰਤਾ ਵਧਦੀ ਜਾ ਰਹੀ ਹੈ।