ਬਠਿੰਡਾ :- ਬਠਿੰਡਾ ਦੀ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਮਲਕਾਣਾ ਰੋਡ ‘ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 15 ਮਜ਼ਦੂਰ ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ।
ਪਿਕਅੱਪ ਗੱਡੀ ਅਚਾਨਕ ਪਲਟੀ
ਮਿਲੀ ਜਾਣਕਾਰੀ ਅਨੁਸਾਰ, ਨਰਮਾ ਚੁੱਗਣ ਲਈ ਜਾ ਰਹੇ ਮਜ਼ਦੂਰਾਂ ਦੀ ਪਿਕਅੱਪ ਗੱਡੀ, ਇੱਕ ਹੋਰ ਟਰਾਲੇ ਨੂੰ ਸਾਇਡ ਦਿੰਦੇ ਸਮੇਂ ਅਚਾਨਕ ਬੇਕਾਬੂ ਹੋ ਕੇ ਪਲਟ ਗਈ।
ਜ਼ਖਮੀਆਂ ਦਾ ਇਲਾਜ ਜਾਰੀ
ਜ਼ਖਮੀ ਹੋਏ ਸਾਰੇ ਮਜ਼ਦੂਰਾਂ ਨੂੰ ਤੁਰੰਤ ਤਲਵੰਡੀ ਸਾਬੋ ਦੇ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦਾ ਇਲਾਜ ਜਾਰੀ ਹੈ। ਹਾਦਸੇ ਵਿੱਚ ਕਿਸੇ ਦੀ ਜਾਨ ਤਾਂ ਨਹੀਂ ਗਈ, ਪਰ ਕਈਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਡਰਾਈਵਰ ਮੌਕੇ ਤੋਂ ਫਰਾਰ
ਹਾਦਸੇ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਜ਼ਦੂਰ ਔਰਤਾਂ ਦਾ ਸਫ਼ਰ
ਦੱਸਿਆ ਜਾ ਰਿਹਾ ਹੈ ਕਿ ਇਹ ਮਜ਼ਦੂਰ ਔਰਤਾਂ ਪਿੰਡ ਚਾਉਕੇ ਤੋਂ ਮਲਕਾਣਾ ਦਿਹਾੜੀ ਕਰਨ ਜਾ ਰਹੀਆਂ ਸਨ, ਜਦੋਂ ਰਸਤੇ ਵਿੱਚ ਇਹ ਦੁਰਘਟਨਾ ਵਾਪਰੀ।