ਚੰਡੀਗੜ੍ਹ :- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਹਿਮਾਚਲ ਦੇ ਬੱਦੀ ਵਿਖੇ ਵਾਪਰੇ ਹਾਦਸੇ ਕਾਰਨ ਦੇਹਾਂਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।
ਹਾਦਸੇ ਦੌਰਾਨ ਰਾਜਵੀਰ ਗੰਭੀਰ ਜ਼ਖਮੀਂ ਹੋਏ ਸਨ, ਜਿਸ ਵਿਚ ਸਿਰ ਅਤੇ ਰੀੜ੍ਹ ਦੀ ਹੱਡੀ ਨੂੰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਲਗਾਤਾਰ ਵੈਂਟੀਲੇਟਰ ’ਤੇ ਰੱਖਿਆ ਗਿਆ।
ਅਫ਼ਸੋਸ ਨਾਲ ਦੱਸਣਾ ਪੈਂਦਾ ਹੈ ਕਿ ਅੱਜ ਰਾਜਵੀਰ ਜਵੰਦਾ ਨੇ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ ਹਨ।