ਲੁਧਿਆਣਾ :- ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੌਨਾ (ਜ਼ਿਲ੍ਹਾ ਲੁਧਿਆਣਾ) ਵਿੱਚ ਅੰਤਿਮ ਵਿਦਾਈ ਦਿੱਤੀ ਜਾਵੇਗੀ। ਸਵੇਰੇ ਲਗਭਗ 11 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਘਰ ਤੋਂ ਤਕਰੀਬਨ 30 ਮੀਟਰ ਦੀ ਦੂਰੀ ‘ਤੇ ਕੀਤਾ ਜਾਣਾ ਹੈ। ਪਿੰਡ ਵਾਸੀਆਂ ਦੇ ਮੁਤਾਬਕ, ਉਨ੍ਹਾਂ ਦੀ ਯਾਦ ਵਿੱਚ ਓਥੇ ਇੱਕ ਯਾਦਗਾਰ ਬਣਾਉਣ ਦੀ ਵੀ ਸੰਭਾਵਨਾ ਹੈ।