ਬਠਿੰਡਾ:- ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਾਨਹਾਨੀ ਮਾਮਲੇ ਵਿੱਚ ਬਠਿੰਡਾ ਦੀ ਅਦਾਲਤ ਵੱਲੋਂ ਪੇਸ਼ ਹੋਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਅਦਾਲਤ ਦੇ ਹੁਕਮ ਅਨੁਸਾਰ, ਕੰਗਨਾ ਰਣੌਤ 27 ਅਕਤੂਬਰ ਨੂੰ ਦੁਪਹਿਰ 2 ਵਜੇ ਬਠਿੰਡਾ ਦੀ ਨੰਬਰ 7 ਕੋਰਟ ਵਿੱਚ ਹਾਜ਼ਰ ਹੋਵੇਗੀ।
ਵਕੀਲਾਂ ਵੱਲੋਂ ਅਰਜ਼ੀ ਲਗਾਉਣ ਤੋਂ ਬਾਅਦ ਆਇਆ ਆਦੇਸ਼
ਮਿਲੀ ਜਾਣਕਾਰੀ ਅਨੁਸਾਰ, ਬੀਤੇ ਦਿਨੀਂ ਕੰਗਨਾ ਰਣੌਤ ਦੇ ਵਕੀਲਾਂ ਨੇ ਜੱਜ ਸਾਹਿਬ ਕੋਲ ਇੱਕ ਅਰਜ਼ੀ ਪੇਸ਼ ਕੀਤੀ ਸੀ। ਇਸ ’ਤੇ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਸਪਸ਼ਟ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਅਦਾਕਾਰਾ ਨੂੰ ਖੁਦ ਅਦਾਲਤ ਵਿੱਚ ਹਾਜ਼ਰ ਹੋਣਾ ਲਾਜ਼ਮੀ ਹੈ।