ਹਰਿਆਣਾ :- ਹਰਿਆਣਾ ਸਰਕਾਰ ਨੇ ਸੀਨੀਅਰ IPS ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਆਤਮਹੱਤਿਆ ਦੇ ਮਾਮਲੇ ਵਿੱਚ ਵੱਡਾ ਕਦਮ ਚੁੱਕਦਿਆਂ ਰੋਹਤਕ ਦੇ ਪੁਲਿਸ ਅਧਿਕਾਰੀ ਨਰੇਂਦਰ ਬਿਜਰਾਨੀਆ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਸੁਰਿੰਦਰ ਸਿੰਘ ਭੋਰੀਆ ਨੂੰ ਨਵੇਂ SP ਵਜੋਂ ਨਿਯੁਕਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਵਾਈ. ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਆਪਣੀ ਕੋਠੀ ’ਚ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੁਸਾਇਡ ਨੋਟ ਵਿੱਚ DGP ਸ਼ਤ੍ਰੁਜੀਤ ਕਪੂਰ ਅਤੇ SP ਨਰੇਂਦਰ ਬਿਜਰਾਨੀਆ ’ਤੇ ਜਾਤੀਵਾਦ, ਮਾਨਸਿਕ ਪੀੜਾ ਅਤੇ ਝੂਠੇ ਮਾਮਲੇ ਵਿੱਚ ਫਸਾਉਣ ਦੇ ਦੋਸ਼ ਲਗਾਏ ਸਨ।