ਅੰਮ੍ਰਿਤਸਰ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ’ਤੇ ਨਵਾਂ ਵਿਵਾਦ ਖੜਾ ਹੋ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਵੱਲੋਂ ਜਥੇ ਨੂੰ ਭੇਜਣ ਲਈ ਨਾਨਕਸ਼ਾਹੀ ਕੈਲੰਡਰ ਦੀ ਪਾਲਣਾ ਕਰਨੀ ਲਾਜ਼ਮੀ ਕਰ ਦਿੱਤੀ ਗਈ ਹੈ।
ਨਾਨਕਸ਼ਾਹੀ ਕੈਲੰਡਰ ਮੁਤਾਬਿਕ ਹੀ ਜਥਾ ਭੇਜਣ ਦੀ ਸ਼ਰਤ
ਮਿਲੀ ਜਾਣਕਾਰੀ ਮੁਤਾਬਿਕ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਫ਼ ਕਿਹਾ ਹੈ ਕਿ ਪ੍ਰਕਾਸ਼ ਪੁਰਬ ਮੌਕੇ ਜਥਾ ਸਿਰਫ਼ ਉਸੇ ਤਾਰੀਖ਼ ਨੂੰ ਭੇਜਿਆ ਜਾਵੇ ਜਿਹੜੀ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਦਰਜ ਹੈ। ਇਸਦੇ ਨਾਲ ਹੀ ਸ਼ਰਧਾਲੂਆਂ ਨੂੰ ਵੀ ਹਦਾਇਤ ਦਿੱਤੀ ਗਈ ਹੈ ਕਿ ਉਹ ਵੀਜ਼ਾ ਅਰਜ਼ੀ ਵੀ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿੱਤੀ ਜਾਣ ਵਾਲੀ ਤਾਰੀਖ਼ ਦੇ ਅਧਾਰ ’ਤੇ ਹੀ ਦਾਖਲ ਕਰਨ।
ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ, 5 ਨਵੰਬਰ ਨੂੰ ਪ੍ਰਕਾਸ਼ ਪੁਰਬ
ਗੌਰਤਲਬ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਅਧਿਕਾਰਕ ਤੌਰ ’ਤੇ ਮਾਨਤਾ ਦਿੱਤੀ ਹੈ। ਦਿਲਚਸਪੀ ਦੀ ਗੱਲ ਇਹ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੋਨੋ ਹੀ ਕਮੇਟੀਆਂ — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ — 5 ਨਵੰਬਰ ਨੂੰ ਹੀ ਮਨਾ ਰਹੀਆਂ ਹਨ।