ਚੰਡੀਗੜ੍ਹ :- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿੰਦਰ ਕੇਪੀ ਦੇ ਪੁੱਤਰ ਦੀ ਮੌਤ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਿਸ ਕ੍ਰੇਟਾ ਕਾਰ ਨੇ ਰਿਚੀ ਦੀ ਫਾਰਚੂਨਰ ਨਾਲ ਟਕਰਾ ਮਾਰੀ ਸੀ, ਉਸਨੂੰ ਚਲਾਉਣ ਵਾਲੇ ਗੁਰਸ਼ਰਨ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਹਾਈ ਕੋਰਟ ਨੇ ਅੱਜ ਰੱਦ ਕਰ ਦਿੱਤੀ।
ਹਾਦਸੇ ਦਾ ਵੇਰਵਾ
ਹਾਦਸਾ 13 ਤੋਂ 14 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਐਫਆਈਆਰ ਮੁਤਾਬਕ, ਤੇਜ਼ ਰਫ਼ਤਾਰ ਕ੍ਰੇਟਾ ਕਾਰ ਰਿਚੀ ਦੀ ਫਾਰਚੂਨਰ ਕਾਰ ਨਾਲ ਟਕਰਾ ਗਈ, ਜਿਸ ਕਾਰਨ ਰਿਚੀ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਕੁੱਲ ਚਾਰ ਕਾਰਾਂ ਨੂੰ ਨੁਕਸਾਨ ਪਹੁੰਚਿਆ।
ਮੁਲਜ਼ਮ ਅਤੇ ਅਗਾਊਂ ਜ਼ਮਾਨਤ
ਹਾਦਸੇ ਤੋਂ ਬਾਅਦ ਕ੍ਰੇਟਾ ਕਾਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਉਸਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਲਈ ਅਪੀਲ ਕੀਤੀ ਸੀ, ਪਰ ਅੱਜ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।