ਚੰਡੀਗੜ੍ਹ :- ਪੰਜਾਬ ਸਰਕਾਰ ਨੇ ਸੂਬੇ ਦੇ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਫੈਸਲਾ ਲਿਆ ਹੈ ਕਿ 2011 ਬੈਚ ਦੇ ਆਈਪੀਐੱਸ ਅਧਿਕਾਰੀ ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਜਾਵੇ।ਇਸ ਦੇ ਨਾਲ ਹੀ ਏਜੀਟੀਐੱਫ ਲੁਧਿਆਣਾ ਵਿੱਚ ਏਆਈਜੀ ਵਜੋਂ ਤੈਨਾਤ ਸੰਦੀਪ ਗੋਇਲ ਨੂੰ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਦੇ ਅਹੁਦੇ ‘ਤੇ ਲਗਾਇਆ ਗਿਆ ਹੈ।
ਮੁਅੱਤਲ ਅਧਿਕਾਰੀ ਮਗਰੋਂ ਨਵੀਂ ਤਾਇਨਾਤੀ
ਜ਼ਿਕਰਯੋਗ ਹੈ ਕਿ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਉਪਰੰਤ 16 ਅਕਤੂਬਰ ਨੂੰ ਮੁਅੱਤਲ ਕੀਤਾ ਗਿਆ ਸੀ। ਇਸ ਮਗਰੋਂ ਵਿਭਾਗ ‘ਚ ਇਹ ਅਹੁਦਾ ਖਾਲੀ ਚੱਲ ਰਿਹਾ ਸੀ।
ਪ੍ਰਸ਼ਾਸਨਿਕ ਪੱਧਰ ‘ਤੇ ਸੋਚ-ਵਿਚਾਰ ਬਾਅਦ ਫੈਸਲਾ
ਸਰਕਾਰ ਨੇ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਤੁਰੰਤ ਨਵੀਂ ਤਾਇਨਾਤੀ ਕਰਦੇ ਹੋਏ ਦੋਨੋਂ ਰੇਂਜਾਂ ਵਿੱਚ ਅਧਿਕਾਰੀਆਂ ਦੀ ਨਵੀਂ ਜ਼ਿੰਮੇਵਾਰੀ ਤੈਅ ਕਰ ਦਿੱਤੀ ਹੈ, ਤਾਂ ਜੋ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਕਾਰਜਕਾਲ ਬਿਨਾ ਰੁਕਾਵਟ ਦੇ ਜਾਰੀ ਰਹੇ।