ਜਲੰਧਰ (ਹਰਸ਼ ਮੇਹਰਾ)। ਗੁਰੂ ਨਾਨਕ ਮਾਰਕੀਟ ਲੰਮਾ ਪਿੰਡ ਵਿਖੇ ਅੱਜ ਐਂਟੀ ਨਾਰਕੋਟਿਕ ਸੈੱਲ ਦੇ ਮੈਂਬਰਾਂ ਦੀ ਇਕ ਹੰਗਾਮੀ ਮੀਟਿੰਗ ਦੌਰਾਨ ਜ਼ਿਲਾ ਚੇਅਰਮੈਨ ਸੁਰਿੰਦਰ ਸਿੰਘ ਕੈਰੋਂ ਨੇ ਜ਼ਿਲ੍ਹਾ ਜਲੰਧਰ ਦੇ ਸਾਰੇ ਮੈਂਬਰਾਂ ਦੇ ਉਹਦੇ ਅਤੇ ਜ਼ਿਲ੍ਹਾ ਜਲੰਧਰ ਯੂਨਿਟ ਦੀ ਇਕਾਈ ਭੰਗ ਕਰ ਦਿੱਤੀ ਹੈ। ਇਸ ਮੌਕੇ ਕੈਰੋਂ ਨੇ ਕਿਹਾ ਕਿ ਜ਼ਿਲ੍ਹਾ ਜਲੰਧਰ ਦੇ ਨਵੇਂ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਚੋਣ ਜੁਲਾਈ ਵਿਚ ਕੀਤੀ ਜਾਵੇਗੀ ਅਤੇ ਉਹਦੀ ਸਾਰੀ ਡਿਟੇਲ ਰਣਜੀਤ ਸਿੰਘ ਨਿਕੜਾ ਪੰਜਾਬ ਚੇਅਰਮੈਨ ਨੂੰ ਭੇਜੀ ਜਾਵੇਗੀ।
ਉਨ੍ਹਾਂ ਕਿਹਾ ਇਹ ਫ਼ੈਸਲਾ ਕਾਂਗਰਸ ਹਾਈ ਕਮਾਂਡ ਦੇ ਹੁਕਮਾਂ ਤਹਿਤ ਲਿਆ ਗਿਆ ਹੈ ਅਤੇ ਜਲੰਧਰ ਇੇਕਾਈ ਨੂੰ ਭੰਗ ਕੀਤਾ ਗਿਆ ਹੈ। ਉਨ੍ਹਾਂ ਕਿਹਾ 2022 ਦੀਆਂ ਚੋਣਾਂ ਜਲਦ ਹੀ ਨੇੜੇ ਆ ਰਹੀਆਂ ਹਨ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰਕੇ ਉਨ੍ਹਾਂ ਨੂੰ ਵੱਖ ਵੱਖ ਡਿਊਟੀਆਂ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਇਹ ਨਿਯੁਕਤੀਆਂ ਦਾ ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਣੀ ਪਰਨੀਤ ਕੌਰ ਤੇ ਨਾਰਕੋਟਿਕ ਸੈੱਲ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਨਿੱਕਡ਼ਾ ਦੀ ਯੋਗ ਅਗਵਾਈ ਹੇਠ ਅਹੁਦੇਦਾਰੀਆਂ ਮੈਂਬਰਾਂ ਨੂੰ ਸੌਂਪੀਆਂ ਜਾਣਗੀਆਂ ਮੈਂਬਰਾਂ ਨੂੰ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਐਂਟੀ ਨਾਰਕੋਟਿਕ ਸੈੱਲ ਦੇ ਮੁੱਖ ਦਫਤਰ ਤੋਂ ਹੀ ਪ੍ਰੈੱਸ ਨੋਟ ਜਾਰੀ ਕੀਤਾ ਜਾਵੇਗਾ ਹੋਰ ਕੋਈ ਵੀ ਮੈਂਬਰ ਸੰਸਥਾ ਦਾ ਮੈਂਬਰ ਪ੍ਰੈਸ ਬਿਆਨਬਾਜ਼ੀ ਨਹੀਂ ਕਰੇਗਾ।