ਚੰਡੀਗੜ੍ਹ :- ਚੰਡੀਗੜ੍ਹ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਮੌਲੀਜਾਗਰਾਂ ਦੇ ਵਿਕਾਸ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਐਤਵਾਰ ਦੇਰ ਰਾਤ 10 ਤੋਂ ਵੱਧ ਹਮਲਾਵਰਾਂ ਨੇ ਦੋ ਨੌਜਵਾਨਾਂ ਨੂੰ ਘੇਰ ਕੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।
ਹਮਲਾ ਇੰਨਾ ਭਿਆਨਕ ਸੀ ਕਿ ਇੱਕ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।

