ਚੰਡੀਗੜ੍ਹ :- ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ 18 ਜੂਨ (ਵੀਰਵਾਰ) ਨੂੰ ਜਨਤਕ ਛੁੱਟੀ ਘੋਸ਼ਿਤ ਕਰ ਦਿੱਤੀ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਹੁਕਮਾਂ ਅਨੁਸਾਰ ਇਸ ਦਿਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ, ਸਰਕਾਰੀ ਸੰਸਥਾਵਾਂ ਅਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ। ਪ੍ਰਸ਼ਾਸਨ ਨੇ ਕਿਹਾ ਕਿ ਛੁੱਟੀ ਦਾ ਉਦੇਸ਼ ਸਿੱਖ ਪੰਥ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਤਿਕਾਰ ਨਾਲ ਯਾਦ ਕਰਨਾ ਹੈ। ਇਹ ਹੁਕਮ ਗ੍ਰਹਿ ਸਕੱਤਰ ਦੀਪਰਵਾ ਲਾਕਰਾ ਵੱਲੋਂ ਜਾਰੀ ਕੀਤੇ ਗਏ ਹਨ।

