ਨਵੀਂ ਦਿੱਲੀ :- ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਦੋ ਮਾਮਲਿਆਂ ਵਿੱਚੋਂ ਬਰੀ ਕਰ ਦਿੱਤਾ ਹੈ। ਇਹ ਕੇਸ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਰੀ ਸੰਮਨਾਂ ਨੂੰ ਅਣਡਿੱਠਾ ਕਰਨ ਦੇ ਦੋਸ਼ਾਂ ਨਾਲ ਸਬੰਧਤ ਸਨ।
ਰਾਊਸ ਐਵੇਨਿਊ ਕੋਰਟ ਨੇ ਸੁਣਾਇਆ ਹੁਕਮ
ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਪਾਰਸ ਦਲਾਲ ਨੇ ਵੀਰਵਾਰ ਨੂੰ ਰਾਊਸ ਐਵੇਨਿਊ ਅਦਾਲਤ ਵਿੱਚ ਇਹ ਫੈਸਲਾ ਸੁਣਾਇਆ। ਈਡੀ ਨੇ ਫਰਵਰੀ 2024 ਵਿੱਚ ਮਨੀ ਲਾਂਡਰਿੰਗ ਰੋਕਥਾਮ ਐਕਟ ਦੀ ਧਾਰਾ 50 ਤਹਿਤ ਜਾਰੀ ਸੰਮਨਾਂ ਦੀ ਪਾਲਣਾ ਨਾ ਕਰਨ ਦੇ ਆਰੋਪਾਂ ਹੇਠ ਅਦਾਲਤ ਦਾ ਰੁਖ ਕੀਤਾ ਸੀ।

