ਨਵੀਂ ਦਿੱਲੀ :- ਪੂਰਬੀ ਦਿੱਲੀ ਸਥਿਤ ਕੜਕੜਡੂਮਾ ਕੋਰਟ ਕੰਪਲੈਕਸ ਵਿੱਚ ਐਤਵਾਰ ਸਵੇਰੇ ਤੜਕੇ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਗੇਟ ਨੰਬਰ 4 ਨੇੜੇ ਦੂਜੀ ਮੰਜ਼ਿਲ ‘ਤੇ ਸਥਿਤ ਇੱਕ ਕਮਰੇ ਵਿੱਚ ਅੱਗ ਭੜਕ ਉੱਠੀ। ਘਟਨਾ ਦੀ ਸੂਚਨਾ ਸਵੇਰੇ ਕਰੀਬ 5:22 ਵਜੇ ਫਾਇਰ ਵਿਭਾਗ ਨੂੰ ਮਿਲੀ, ਜਿਸ ਤੋਂ ਬਾਅਦ ਤੁਰੰਤ ਅੱਠ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਅੱਗ ਬੁਝਾਉਣ ਵਾਲੀਆਂ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੱਗ ਨੂੰ ਫੈਲਣ ਤੋਂ ਰੋਕ ਲਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ। ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

