ਨਵੀਂ ਦਿੱਲੀ :- ਦਿੱਲੀ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ (CIC) ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗ੍ਰੈਜੂਏਸ਼ਨ ਡਿਗਰੀ ਸੰਬੰਧੀ ਜਾਣਕਾਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਦਿੱਲੀ ਯੂਨੀਵਰਸਿਟੀ ਨੇ CIC ਦੇ 2016 ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਇਹ ਮਾਮਲਾ ਉਸ ਆਰਟੀਆਈ ਪਟੀਸ਼ਨ ਨਾਲ ਜੁੜਿਆ ਸੀ, ਜਿਸ ਵਿੱਚ 1978 ਦੀ ਬੀਏ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਰਿਕਾਰਡਾਂ ਦੀ ਜਾਂਚ ਦੀ ਮੰਗ ਕੀਤੀ ਗਈ ਸੀ।