ਨਸ਼ੇ ਦੀ ਹਾਲਤ ਵਿੱਚ ਗੁਰਦੁਆਰੇ ਅੰਦਰ ਦਾਖ਼ਲ ਹੋਣ ਦਾ ਦੋਸ਼
ਪੁਲਸ ਅਨੁਸਾਰ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ੇ ਦੀ ਹਾਲਤ ਵਿੱਚ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਇਆ ਸੀ। ਉਸ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਪਾੜਨ ਦਾ ਦੋਸ਼ ਹੈ। ਦੱਸਿਆ ਗਿਆ ਹੈ ਕਿ ਜਦੋਂ ਉਹ ਮੁੜ ਗੁਰਦੁਆਰਾ ਸਾਹਿਬ ਪਹੁੰਚਿਆ ਤਾਂ ਉੱਥੇ ਮੌਜੂਦ ਨਿਹੰਗ ਸਿੰਘਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ।
ਨਿਹੰਗ ਸਿੰਘਾਂ ਤੇ ਸਿੱਖ ਕਮੇਟੀ ਦੇ ਮੈਂਬਰਾਂ ਵਿਚਕਾਰ ਤਕਰਾਰ
ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਨਿਹੰਗ ਸਿੰਘਾਂ ਅਤੇ ਸਿੱਖ ਕਮੇਟੀ ਦੇ ਮੈਂਬਰਾਂ ਵਿਚਕਾਰ ਵੀ ਤਕਰਾਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਧਰ, ਬੇਅਦਬੀ ਦੇ ਵਿਰੋਧ ਵਿੱਚ ਸਿੱਖ ਸੰਗਤ ਨੇ ਦੇਰ ਰਾਤ ਸੜਕ ਜਾਮ ਕਰਕੇ ਆਪਣਾ ਰੋਸ ਜ਼ਾਹਰ ਕੀਤਾ।
ਦੋ ਧਾਰਾਵਾਂ ਤਹਿਤ ਕੇਸ ਦਰਜ
ਪੁਲਸ ਨੇ ਮੁਲਜ਼ਮ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 298 ਅਤੇ 299 ਤਹਿਤ ਮਾਮਲਾ ਦਰਜ ਕੀਤਾ ਹੈ। ਧਾਰਾ 298 ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਜਾਂ ਅਪਵਿੱਤਰ ਕਰਨ ਨਾਲ ਸਬੰਧਤ ਹੈ, ਜਦਕਿ ਧਾਰਾ 299 ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਉਣ ਵਾਲੇ ਕੰਮਾਂ ਨਾਲ ਜੁੜੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ